Farmer Protest: ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂਏ ਜਾ ਰਹੀਆਂ ਹਨ। ਇਸ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਸਰਕਾਰ ਦੀਆਂ ਰੋਕਾਂ ਨਾਲ ਨਹੀਂ ਪੈਂਦਾ ਕੋਈ ਫ਼ਰਕ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੀਆਂ ਰੋਕਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ ਉਹ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦੇ ਸੂਬਾਈ ਆਗੂਆਂ ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਅਤੇ ਅਭਿਮਨਿਊ ਕੋਹਾੜ ਨੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਤੇ ਦਿੱਲੀ ਜਾਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ
ਜ਼ਿਕਰ ਕਰ ਦਈਏ ਕਿ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਜਾਣ ਨੂੰ ਲੈ ਤਿਆਰੀਆਂ ਮੁਕੰਮਲ ਕਰ ਰਹੀਆਂ ਹਨ। ਇਸ ਬਾਬਤ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਗੈਰ ਸਿਆਸੀ ਯੂਨਾਈਟਿਡ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ 26 ਕਿਸਾਨ ਜਥੇਬੰਦੀਆਂ ਦੇ ਫਾਰਮਾ ਵੱਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕਿਸਾਨਾਂ ਦੇ ਰੋਹ ਨੂੰ ਨਹੀਂ ਰੋਕ ਸਕਣਦੀਆਂ ਸਰਕਾਰ ਦੀਆਂ ਰੋਕਾਂ
ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰਨਗੇ ਤੇ ਸਰਕਾਰ ਤੋਂ ਆਪਣੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਾਈਆਂ ਗਈਆਂ ਰੋਕਾਂ ਨੂੰ ਤੋੜ ਕੇ ਉਹ ਦਿੱਲੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਿਆਰੀਆਂ ਉਨ੍ਹਾਂ ਨੂੰ ਰੋਕ ਨਹੀਂ ਸਕਦੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।