Farmer Protest: ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਅਸਰ ਹਰਿਆਣਾ ਤੱਕ ਵੀ ਪਹੁੰਚਿਆ ਹੈ। ਹਰਿਆਣਾ ਦੇ ਅੰਬਾਲਾ 'ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ 'ਤੇ ਕਿਸਾਨ ਨੈਸ਼ਨਲ ਹਾਈਵੇ-152 ਡੀ ਪੁਲ ਦੇ ਹੇਠਾਂ ਰੇਲਵੇ ਟਰੈਕ 'ਤੇ ਬੈਠ ਗਏ ਹਨ। ਪਿੰਡ ਘੇਲ (ਅੰਬਾਲਾ) ਵਿਖੇ ਸ਼ੰਭੂ ਟੋਲ ਪਲਾਜ਼ਾ ਨੇੜੇ ਕਿਸਾਨ ਟਰੈਕ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।


ਜੇ  ਹਰਿਆਣਾ ਸਰਕਾਰ ਨੇ ਗੜਬੜ ਕੀਤੀ ਤਾਂ


ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਸਾਡਾ ਅੰਦੋਲਨ ਅੱਜ ਸ਼ਾਮ 4 ਵਜੇ ਸਮਾਪਤ ਹੋਵੇਗਾ। ਪਰ ਜੇਕਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਅੰਬਾਲਾ ਵਿੱਚ ਚੱਲ ਰਹੇ ਰੇਲ ਰੋਕੋ ਅੰਦੋਲਨ ਵਿੱਚ ਕੋਈ ਗੜਬੜ ਕਰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।


ਅੰਬਾਲਾ 'ਚ ਧਰਨੇੇ ਕਾਰਨ ਰੇਲ ਆਵਾਜਾਈ ਠੱਪ


ਜ਼ਿਕਰ ਕਰ  ਦਈਏਏ ਕਿ ਕਿਸਾਨਾਂ ਦੇ ਧਰਨੇ ਕਾਰਨ ਪੰਜਾਬ-ਹਰਿਆਣਾ ਵਿੱਚ 200 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਹ ਪੂਰੇ ਉੱਤਰੀ ਭਾਰਤ ਨੂੰ ਜੋੜਦਾ ਹੈ। ਅੰਬਾਲਾ ਵਿੱਚ ਰੇਲਵੇ ਟ੍ਰੈਕ ਜਾਮ ਕਾਰਨ ਇਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਫਿਲਹਾਲ ਰੇਲਵੇ ਨੇ ਸ਼ਨੀਵਾਰ ਨੂੰ 136 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਜਦੋਂ ਕਿ 25 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ, 26 ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 16 ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ।


23 ਤੇ 24 ਅਕਤੂਬਰ  ਨੂੂੰ ਮਨਾਇਆ ਜਾਵੇਗਾ ਕਿਸਾਨੀ ਦੁਸਹਿਰਾ


ਇਸ ਧਰਨੇੇ ਮੌੌਕੇ  ਕਿਸਾਨ ਆਗੂਆਂ ਦਿਲਬਾਗ ਸਿੰਘ ਹਰੀਗੜ੍ਹ, ਸੁਰੇਸ਼ ਕੌਠ, ਹਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਸਾਨੀ ਦੁਸਹਿਰਾ 23 ਅਤੇ 24 ਅਕਤੂਬਰ ਨੂੰ ਮਨਾਇਆ ਜਾਵੇਗਾ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।





ਕੀ ਹੈ ਕਿਸਾਨਾਂ ਦੀ ਮੰਗ


ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੀ ਅਗਵਾਈ ਹੇਠ ਰੇਲ ਪਟੜੀਆਂ ’ਤੇ ਬੈਠੇ ਕਿਸਾਨਾਂ ਦੀ ਮੰਗ ਹੈ। ਘੱਟੋ-ਘੱਟ ਸਮਰਥਨ ਮੁੱਲ ਲਈ ਇੱਕ ਕਮੇਟੀ ਬਣਾਈ ਜਾਵੇ, ਦਿੱਲੀ ਦੇ ਕਿਸਾਨ ਅੰਦੋਲਨ ਦੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ, ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਿਸਾਨ 'ਰੇਲ ਰੋਕੋ ਅੰਦੋਲਨ' ਕਰ ਰਹੇ ਹਨ।ਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।