Farmers Protest: ਕਿਸਾਨਾਂ ਦੀ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ, ਜੇ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ
ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਵਿੱਚ ਛੇ ਥਾਵਾਂ ਉਪਰ ਸੜਕਾਂ ਜਾਮ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਮਾਨਸਾ ਵਿੱਚ ਵੀ ਧਰਨਾ 6ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
Farmers Protest: ਮਾਨਸਾ ਵਿੱਚ ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਹੈ ਕਿ ਮੰਗਾਂ ਲਾਗੂ ਕਰੋ। ਉਨ੍ਹਾਂ ਕਿਹਾ ਕਿ ਜੇ ਮਰਨ ਵਰਤ ਉੱਪਰ ਬੈਠੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਉਹ ਮੰਨੀਆਂ ਮੰਗਾਂ ਨੂੰ ਲਾਗੂ ਕਰੇ ਨਹੀਂ ਤਾਂ ਉਹ ਤਿੱਖਾ ਸ਼ੰਘਰਸ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਵਿੱਚ ਛੇ ਥਾਵਾਂ ਉਪਰ ਸੜਕਾਂ ਜਾਮ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਮਾਨਸਾ ਵਿੱਚ ਵੀ ਧਰਨਾ 6ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਸੜਕਾਂ ਜਾਮ ਕਰਕੇ ਸਰਕਾਰ ਨੂੰ ਦੋ ਟੁੱਕ ਕਿਹਾ ਹੈ ਕਿ ਮੰਗਾਂ ਲਾਗੂ ਕਰਵਾਉਣ ਤੋਂ ਬਿਨਾ ਹੋਰ ਕੋਈ ਚਾਰਾ ਨਹੀਂ ਹੈ।
ਗੈਰ-ਸਿਆਸੀ ਸੰਯੁਕਤ ਮੋਰਚੇ ਵੱਲੋਂ ਪੰਜਾਬ ਸਰਕਾਰ ਖਿਲਾਫ ਲਗਾਤਾਰ ਮੋਰਚਾ ਖੋਲ੍ਹਿਆ ਹੋਇਆ ਹੈ। ਪੰਜਾਬ ਦੀਆਂ 6 ਜਗ੍ਹਾ ਉਪਰ ਸੜਕਾਂ ਜਾਮ ਕਰਕੇ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ।
ਮਾਨਸਾ ਵਿੱਚ ਕਿਸਾਨਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਏ ਬਿਨਾ ਉਹ ਸੜਕਾਂ ਨਹੀਂ ਛੱਡਣਗੇ। ਬੇਸ਼ੱਕ ਸਰਕਾਰ ਜ਼ੋਰ ਅਜਮਾਇਸ਼ ਕਰਕੇ ਦੇਖ ਲਵੇ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੇ ਆਗੂ ਜਗਜੀਤ ਡੱਲੇਵਾਲਾ ਨੂੰ ਕੁਝ ਹੋਇਆ ਤਾਂ ਉਹ ਸਰਕਾਰ ਖਿਲਾਫ ਇੱਟ ਨਾਲ ਇੱਟ ਖੜਕਾ ਕੇ ਦਮ ਲੈਣਗੇ।
ਰਾਜਾ ਵੜਿੰਗ ਨੇ ਵੀ ਕਿਸਾਨਾਂ ਨੂੰ ਦਿੱਤੀ ਨਸੀਹਤ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਂ ਵਿੱਚ ਹਾਂ ਮਲਾਈ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਨੂੰ ਅਜਿਹੀ ਹੀ ਅਪੀਲ ਕਰ ਚੁੱਕੇ ਹਨ।