ਪੜਚੋਲ ਕਰੋ

Stubble Burning: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸੰਧਵਾਂ

ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ।

Punjab News: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ। 

 ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।

ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ। 

ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ। 

ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget