(Source: ECI/ABP News/ABP Majha)
ਕਿਸਾਨ ਐਤਵਾਰ ਨੂੰ ਪੰਜਾਬ ਦੀਆਂ ਸੜਕਾਂ ਕਰਨਗੇ ਜਾਮ, ਰਾਜੇਵਾਲ ਦਾ ਵੱਡਾ ਐਲਾਨ, ਪੱਕਾ ਮੋਰਚਾ ਲਾਉਣ ਦੀਆਂ ਤਿਆਰੀਆਂ ?
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਹੋਏ ਸਨ ਜਿਸ ਵਿੱਚ ਸੂਬਾ ਸਰਕਾਰ ਸਫਲ ਰਹੀ।
Farmer Protest: ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਪੂਰੇ ਸੂਬੇ ਵਿੱਚ ਸੜਕਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਕਤ ਜਾਮ 13 ਅਕਤੂਬਰ ਦਿਨ ਐਤਵਾਰ ਨੂੰ ਤਿੰਨ ਘੰਟੇ ਲਈ ਲਗਾਇਆ ਜਾਵੇਗਾ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕੀਤਾ ਹੈ।
ਚੰਡੀਗੜ੍ਹ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਰਾਜੇਵਾਲ ਨੇ ਉਪਰੋਕਤ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ। ਰਾਜੇਵਾਲ ਨੇ ਕਿਹਾ ਕਿ ਅਜੇ ਤੱਕ ਫ਼ਸਲਾਂ ਦੀ ਖ਼ਰੀਦ ਸ਼ੁਰੂ ਨਹੀਂ ਹੋਈ ਹੈ। ਇਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ, ਇਸ ਲਈ ਸੂਬਾ ਅਤੇ ਦਿੱਲੀ ਸਰਕਾਰ ਜ਼ਿੰਮੇਵਾਰ ਹੈ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਦਾਅਵਾ ਕੀਤਾ ਗਿਆ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਜੇ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਝੋਨਾ ਨਹੀਂ ਖ਼ਰੀਦਦੀ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ। ਅਜਿਹੇ ਵਿੱਚ ਸਰਕਾਰ ਨੂੰ ਚੇਤਾਵਨੀ ਦੇਣ ਲਈ ਜਾਮ ਦਾ ਐਲਾਨ ਕੀਤਾ ਗਿਆ ਹੈ।
ਰਾਜੇਵਾਲ ਨੇ ਅੱਗੇ ਕਿਹਾ ਕਿ 13 ਅਕਤੂਬਰ ਨੂੰ ਸੂਬੇ ਭਰ ਵਿੱਚ ਕਈ ਪ੍ਰਮੁੱਖ ਸੜਕਾਂ ਤੇ ਹਾਈਵੇਅ ਜਾਮ ਕੀਤੇ ਜਾਣਗੇ। ਉਕਤ ਸੜਕਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਕਿਸਾਨਾਂ ਦੀ ਲੀਡਰਸ਼ਿਪ 14 ਅਕਤੂਬਰ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇਕੱਤਰ ਹੋ ਕੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰੇਗੀ। ਤਾਂ ਜੋ ਕਿਸਾਨ ਲਾਭ ਉਠਾ ਸਕਣ।
ਮੰਤਰੀ ਨੇ ਕਿਹਾ ਸੀ ਕਿ 2023-24 ਦੌਰਾਨ ਸੂਬੇ ਭਰ ਵਿੱਚ ਏਜੰਸੀਆਂ ਵੱਲੋਂ ਹੁਣ ਤੱਕ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਆਦਾਤਰ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜ ਦਿੱਤੇ ਗਏ ਹਨ ਤੇ ਜਲਦ ਹੀ ਬਾਕੀ ਕਿਸਾਨਾਂ ਦੇ ਖਾਤਿਆਂ 'ਚ ਵੀ ਪੈਸੇ ਭੇਜ ਦਿੱਤੇ ਜਾਣਗੇ। ਹੁਣ ਤੱਕ ਸਰਕਾਰ ਲਗਭਗ 39,400 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਚੁੱਕੀ ਹੈ।
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਹੋਏ ਸਨ ਜਿਸ ਵਿੱਚ ਸੂਬਾ ਸਰਕਾਰ ਸਫਲ ਰਹੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :