ਆਜ਼ਾਦੀ ਦਿਹਾੜੇ 'ਤੇ ਕਿਸਾਨਾਂ ਵੱਲੋਂ ਵੱਡੇ ਐਕਸ਼ਨ ਦਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਬਾਅਦ ਦੇਸ਼ ਭਰ ਦੇ ਕਿਸਾਨ ਇਸ ਦਿਨ ਬਲਾਕ ਤੇ ਤਹਿਸੀਲ ਪੱਧਰ 'ਤੇ ਤਿਰੰਗਾ ਰੈਲੀਆਂ ਕੱਢਗੇ।
ਨਵੀਂ ਦਿੱਲੀ: ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਆਜ਼ਾਦੀ ਦਿਹਾੜੇ 'ਤੇ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ 'ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਬਾਅਦ ਦੇਸ਼ ਭਰ ਦੇ ਕਿਸਾਨ ਇਸ ਦਿਨ ਬਲਾਕ ਤੇ ਤਹਿਸੀਲ ਪੱਧਰ 'ਤੇ ਤਿਰੰਗਾ ਰੈਲੀਆਂ ਕੱਢਗੇ। ਹਾਲਾਂਕਿ ਕਿਸਾਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਦਿੱਲੀ ਵਿੱਚ ਦਾਖਲ ਨਹੀਂ ਹੋਣਗੇ।
ਧਰਨਾ ਅੱਜ 317 ਵੇਂ ਦਿਨ ਵੀ ਜਾਰੀ
ਬਰਨਾਲਾ: 32 ਜਥੇਬੰਦੀਆਂ 'ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 317ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।
ਧਰਨੇ ਦੇ ਕਨਵੀਨਰ ਬਲਵੰਤ ਸਿੰਘ ਉਪਲੀ ਨੇ 15 ਅਗਸਤ ਨੂੰ ਕੀਤੀ ਜਾਣ ਵਾਲੀ ਤਿਰੰਗਾ ਯਾਤਰਾ ਦੇ ਵੇਰਵੇ ਸਾਂਝੇ ਕੀਤੇ। ਉਸ ਦਿਨ 11 ਵਜੇ ਦਾਣਾ ਮੰਡੀ ਬਰਨਾਲਾ 'ਚ ਇਕੱਠੇ ਹੋਣ ਬਾਅਦ, ਵਾਹਨਾਂ 'ਤੇ ਤਿਰੰਗਾ ਝੰਡਾ ਲਾ ਕੇ ਬਾਜਾਰਾਂ ਵਿਚੋਂ ਦੀ, ਧਰਨਾ ਸਥਲ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ। ਤਿਰੰਗਾ ਯਾਤਰਾਵਾਂ ਤੇ ਅਧਿਕਾਰਤ ਤਿਰੰਗਾ ਸਮਾਗਮਾਂ ਦਾ ਵਿਰੋਧ ਨਹੀਂ ਕੀਤਾ ਜਾਵੇਗਾ। ਕਨਵੀਨਰ ਨੇ ਧਰਨਾਕਾਰੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਕਰਨਗੇ ਸੰਸਦ ਭੰਗ, ਚੋਣਾਂ ਕਰਾਉਣ ਦੀ ਤਿਆਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904