ਪੜਚੋਲ ਕਰੋ

ਬਾਰਸ਼ ਨਾਲ ਫਸਲ ਦੇ ਨੁਕਸਾਨ ਦਾ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਬਾਰਸ਼ ਨਾਲ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਇਸ ਦੀ ਗਿਰਦਾਵਰੀ ਕਰਵਾਈ ਜਾਏਗੀ।

Punjab News: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਬਾਰਸ਼ ਨਾਲ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਇਸ ਦੀ ਗਿਰਦਾਵਰੀ ਕਰਵਾਈ ਜਾਏਗੀ। ਫਸਲ ਦੇ ਨੁਕਸਾਨ ਦਾ ਅਸੀਂ ਕਿਸਨਾਂ ਨੂੰ ਮੁਆਵਜ਼ਾ ਦੇਵਾਂਗੇ।

ਦੱਸ ਦਈਏ ਕਿ ਪੰਜਾਬ ਭਰ ਵਿੱਚ ਮੀਂਹ ਕਾਰਨ 1.50 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ। ਪੰਜਾਬ ਵਿੱਚ ਝੋਨੇ ਦੀ ਫ਼ਸਲ ਦਾ ਸਭ ਤੋਂ ਵੱਧ ਨੁਕਸਾਨ ਪਟਿਆਲਾ, ਮਾਨਸਾ, ਮੁਕਤਸਰ, ਫਤਿਹਗੜ੍ਹ ਸਾਹਿਬ, ਮੁਹਾਲੀ, ਨਵਾਂਸ਼ਹਿਰ, ਕਪੂਰਥਲਾ, ਤਰਨਤਾਰਨ, ਸੰਗਰੂਰ ਆਦਿ ਜ਼ਿਲ੍ਹਿਆਂ ਵਿੱਚ ਹੋਇਆ ਹੈ। ਇੱਥੇ ਪਿਛਲੇ ਪੰਜ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਕਿਸਾਨਾਂ ਵੱਲੋਂ ਮੰਡੀ ਵਿੱਚ ਭੇਜੀ ਜਾਣ ਵਾਲੀ ਖੜ੍ਹੀ ਫ਼ਸਲ ਨੂੰ ਪਾਣੀ ਨਾਲ ਧੋ ਦਿੱਤਾ ਹੈ, ਉੱਥੇ ਹੀ ਕਿਸਾਨਾਂ ਦੀ ਮਿਹਨਤ ਨੂੰ ਵੀ ਬਰਬਾਦ ਕਰ ਦਿੱਤਾ ਹੈ।

ਪੰਜਾਬ ਵਿੱਚ ਸਾਉਣੀ ਦੇ ਸੀਜ਼ਨ ਦੌਰਾਨ ਤਕਰੀਬਨ 30.84 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਸੀ। ਸਭ ਤੋਂ ਵੱਧ ਝੋਨੇ ਦੇ ਫਲ ਮਾਲਵਾ ਖੇਤਰ ਵਿੱਚ ਬੀਜੇ ਗਏ ਸਨ, ਜਦੋਂ ਕਿ ਦੋਆਬੇ ਦੇ ਨਵਾਂਸ਼ਹਿਰ ਤੇ ਕਪੂਰਥਲਾ ਦੇ ਕੁਝ ਰਕਬੇ ਵਿੱਚ ਹੀ ਬਿਜਾਈ ਹੋਈ ਹੈ। ਮਾਝੇ ਵਿਚ ਵੀ ਤਰਨਤਾਰਨ ਤੇ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਝੋਨੇ ਦੀ ਬਿਜਾਈ ਹੋਈ। ਬਾਸਮਤੀ ਜ਼ਿਆਦਾਤਰ ਮਾਲਵਾ ਖੇਤਰ ਵਿੱਚ ਬੀਜੀ ਜਾਂਦੀ ਹੈ ਤੇ ਇਹ ਜ਼ਿਆਦਾਤਰ ਉੱਥੇ ਹੀ ਬੀਜੀ ਜਾਂਦੀ ਸੀ। ਬਾਸਮਤੀ ਇੱਕ ਅਗੇਤੀ ਫ਼ਸਲ ਹੈ, ਇਸ ਲਈ ਇਹ ਪੱਕਣ ਲਈ ਪੂਰੀ ਤਰ੍ਹਾਂ ਤਿਆਰ ਸੀ, ਮੀਂਹ ਨੇ ਇਸ 'ਤੇ ਡੂੰਘਾ ਪ੍ਰਭਾਵ ਪਾਇਆ ਹੈ।

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਨੇ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਅਗੇਤੀ ਆਲੂਆਂ ਦੀ ਬਿਜਾਈ ਕੀਤੀ ਹੈ। ਪਰ ਮੀਂਹ ਨੇ ਸਭ ਕੁਝ ਬਰਬਾਦ ਕਰ ਦਿੱਤਾ, ਜਲੰਧਰ ਤੇ ਹੁਸ਼ਿਆਰਪੁਰ ਦੇ 60 ਫੀਸਦੀ ਰਕਬੇ ਵਿੱਚ ਇਸ ਵਾਰ ਕਿਸਾਨਾਂ ਨੇ ਆਲੂਆਂ ਦੀ ਅਗੇਤੀ ਫ਼ਸਲ ਬੀਜੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਪ੍ਰਤੀ ਏਕੜ 40 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਮੀਂਹ ਕਾਰਨ ਝੋਨੇ ਦੀ ਪੰਜਾਹ ਫੀਸਦੀ ਤੋਂ ਵੱਧ ਫਸਲ ਬਰਬਾਦ ਹੋ ਗਈ ਹੈ। ਇਸ ਕਾਰਨ ਮਾਲਵਾ ਖੇਤਰ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਉਂਕਿ ਝੋਨੇ ਦੀ ਸਭ ਤੋਂ ਵੱਧ ਪੈਦਾਵਾਰ ਮਾਲਵਾ ਖੇਤਰ ਵਿੱਚ ਹੁੰਦੀ ਹੈ। ਬਾਸਮਤੀ ਦੀ ਫਸਲ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget