Farmers Protest LIVE Updates: ਦਿੱਲੀ ਦੀਆਂ 10 ਟਰਾਂਸਪੋਰਟ ਯੂਨੀਅਨਾਂ ਕਿਸਾਨਾਂ ਦੇ ਹੱਕ 'ਚ ਡਟੀਆਂ, ਮੋਦੀ ਸਰਕਾਰ ਨੂੰ ਅਲਟੀਮੇਟਮ
Farmers Protest: ਕਿਸਾਨ ਪਿਛਲੇ 2 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਅਤੇ ਹੁਣ ਇਹ ਲੜਾਈ ਦਿੱਲੀ ਦੇ ਨੇੜੇ ਆ ਗਈ ਹੈ। ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਸਰਹੱਦ 'ਤੇ ਖੜੇ ਹਨ ਅਤੇ ਉਨ੍ਹਾਂ ਦੀ ਮੰਗ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦੀ ਹੈ। ਕਿਸਾਨਾਂ ਨੇ ਪ੍ਰਦਰਸ਼ਨ ਲਈ ਬੁਰਾੜੀ ਜਾਣ ਤੋਂ ਇਨਕਾਰ ਕਰ ਦਿੱਤਾ। ਜਿਸ ਦੇ ਨਾਲ ਹੀ ਦੇਰ ਰਾਤ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਘਰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜੋ ਤਕਰੀਬਨ 2 ਘੰਟੇ ਚੱਲੀ।

Background
ਪਿਛੋਕੜ:
Farmers Protest: ਕੇਂਦਰ ਵਿੱਚ ਹਾਲ ਹੀ ਵਿੱਚ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਹਰਿਆਣਾ ਅਜੇ ਪੰਜਾਬ ਦੋਵਾਂ ਸੂਬਿਆਂ ਦੇ ਕਿਸਾਨ ਪ੍ਰਦਰਸ਼ਨ ਕਰਨਗੇ। ਦਰਅਸਲ, ਖੇਤੀਬਾੜੀ ਕਾਨੂੰਨਾਂ ਦੀ ਵਿਵਸਥਾ ਦੇ ਵਿਰੁੱਧ, ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ 26 ਅਤੇ 27 ਨਵੰਬਰ ਨੂੰ 'ਦਿੱਲੀ ਚਲੋ' ਦਾ ਐਲਾਨ ਕੀਤਾ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਲਜ਼ਾਮ ਲਗਾਇਆ ਹੈ ਕਿ ਦਿੱਲੀ ਲਈ ਰਵਾਨਾ ਰਾਸ਼ਨ ਨਾਲ ਭਰੀਆਂ ਉਨ੍ਹਾਂ ਦੀਆਂ 40 ਟਰਾਲੀਆਂ ਨੂੰ ਹਰਿਆਣਾ ਸਰਕਾਰ ਨੇ ਬਾਰਡਰ 'ਤੇ ਰੋਕ ਦਿੱਤਾ।
ਹਰਿਆਣਾ ਦੀ ਸਰਹੱਦ 'ਤੇ ਕਿਸਾਨਾਂ ਦੀ ਗਿਣਤੀ ਵਧੇਰੇ
ਪੰਜਾਬ ਕਿਸਾਨਾਂ ਵਲੋਂ ਦਿੱਲੀ ਕੂਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਸਚੇਤ ਹੋ ਗਈ ਹੈ। ਸਰਕਾਰ ਨੇ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸੂਬੇ ਦੀ ਸਰਹੱਦਾਂ ‘ਤੇ ਪੁਲਿਸ ਦੀ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਦੇ ਕਿਸਾਨ ਹਰਿਆਣਾ ਦੀ ਸਰਹੱਦ 'ਤੇ ਪਹੁੰਚ ਗਏ ਹਨ। ਕਿਸਾਨ ਕਈ ਦਿਨਾਂ ਦੇ ਰਾਸ਼ਨ ਜਿਵੇਂ ਸਬਜ਼ੀਆਂ, ਪਾਣੀ ਦੇ ਟੈਂਕਰ, ਲੱਕੜ ਦੇ ਨਾਲ ਹੋਰ ਵਧੇਰਾ ਸਮਾਨ ਲੈ ਕੇ ਆਏ ਹਨ।






















