5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Farmers Protest: ਪੰਜਾਬ ਸਰਕਰ ਖਿਲਾਫ਼ SKM (ਸਿਆਸੀ) ਨੇ ਵੱਡੀ ਕਾਰਵਾਈ ਦਾ ਐਲਾਨ ਕੀਤਾ ਹੈ, ਕਿਸਾਨਾਂ ਨੇ 5 ਮਾਰਚ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਹੈ।

Farmers Protest: ਪੰਜਾਬ ਸਰਕਰ ਖਿਲਾਫ਼ SKM (ਸਿਆਸੀ) ਨੇ ਵੱਡੀ ਕਾਰਵਾਈ ਦਾ ਐਲਾਨ ਕੀਤਾ ਹੈ, ਕਿਸਾਨਾਂ ਨੇ 5 ਮਾਰਚ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਪਹਿਲਾਂ ਕਿਸਾਨ 25 ਫਰਵਰੀ ਭਾਵ ਕਿ ਅੱਜ ਦਿੱਲੀ ਜਾਣ ਵਾਲੇ ਸਨ ਪਰ ਫਿਰ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ। ਉੱਥੇ ਹੀ ਕਿਸਾਨਾਂ ਦੀ ਕੇਂਦਰ ਨਾਲ ਛੇਵੇਂ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ ਅਤੇ ਨਾਂ ਹੀ ਉਨ੍ਹਾਂ ਦੀ ਮੰਗਾਂ ਸਬੰਧੀ ਕੋਈ ਫੈਸਲਾ ਆਇਆ ਹੈ। ਕਿਸਾਨਾਂ ਨੂੰ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਬੈਠਿਆਂ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ, ਉੱਥੇ ਹੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 92 ਦਿਨ ਹੋ ਗਏ ਹਨ।
ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਅਚਾਨਕ ਗੰਭੀਰ ਰੂਪ ਵਿੱਚ ਸਿਹਤ ਵਿਗੜ ਗਈ। ਉਨ੍ਹਾਂ ਬਲੱਡ ਪ੍ਰੈਸ਼ਰ ਬਹੁਤ ਖ਼ਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਨਾਲ ਡਾਕਟਰਾਂ ਵਿੱਚ ਚਿੰਤਾ ਵਧ ਗਈ ਹੈ।
ਕਿਸਾਨ ਮੋਰਚੇ 'ਤੇ ਮੌਜੂਦ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਡਾਕਟਰਾਂ ਅਨੁਸਾਰ, ਇੰਨੇ ਲੰਬੇ ਸਮੇਂ ਤੋਂ ਭੁੱਖ ਹੜਤਾਲ ਜਾਰੀ ਰਹਿਣ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਬਲੱਡ ਪ੍ਰੈਸ਼ਰ ਵਿੱਚ ਇੰਨਾ ਜ਼ਿਆਦਾ ਵਾਧਾ ਉਨ੍ਹਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ।
8 ਮਾਰਚ ਨੂੰ ਮਨਾਇਆ ਜਾਵੇਗਾ ਮਹਿਲਾ ਦਿਵਸ
ਉੱਥੇ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਹੈ ਅਤੇ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨਾਂ ਦਾ ਇਕੱਠ ਕਰਕੇ ਮਹਿਲਾ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਮਹਿਲਾ ਦਿਵਸ ਹੈ ਅਤੇ ਇਸ ਮੌਕੇ ਗਿਣਤੀ ਵਿੱਚ ਮਹਿਲਾ ਕਿਸਾਨਾਂ ਨੂੰ ਇਕੱਠਾ ਕਰਕੇ ਮਹਿਲਾ ਦਿਵਸ ਮਨਾਇਆ ਜਾਵੇਗਾ ਅਤੇ ਇਸ ਦਿਨ ਰਾਹੀਂ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਅੱਜ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਹੈ, ਜਿਸ ਬਾਰੇ ਸਰਵਣ ਪੰਧੇਰ ਨੇ 12 ਮੰਗਾਂ ਦੇ ਸੰਬੰਧੀ ਵੀ ਗੱਲ ਆਖੀ ਹੈ ਅਤੇ ਉਨ੍ਹਾਂ ਕਿਹਾ ਸਾਡੀਆਂ ਮੰਗਾਂ ਨੂੰ ਪਾਸ ਕਰਕੇ ਪੰਜਾਬ ਸਰਕਾਰ ਨੂੰ ਕੇਂਦਰ ਕੋਲ ਭੇਜਣਾ ਚਾਹੀਦਾ ਹੈ ਅਤੇ ਖੇਤੀ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
