ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕੱਲ੍ਹ 18 ਦਸੰਬਰ ਨੂੰ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਲੁਧਿਆਣਾ ਨੇੜੇ ਮੁੱਲਾਂਪੁਰ ਦਾਖਾ ਜਾਂ ਆਲਮਗੀਰ ਗੁਰਦੁਆਰੇ ਵਿੱਚ ਹੋਵੇਗੀ। ਮੀਟਿੰਗ ਵਿੱਚ ਸਮੂਹ ਕਿਸਾਨ ਲੀਡਰ ਹਾਜ਼ਰ ਹੋਣਗੇ। ਮੀਟਿੰਗ 20 ਦਸੰਬਰ ਨੂੰ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ।

ਕਿਸਾਨ ਲੀਡਰ ਹਰਮੀਤ ਸਿੰਘ ਕਾਂਦੀਆਂ ਨੇ ਕਿਹਾ ਕਿ 17 ਦਸੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਨੂੰ ਕਿਸਾਨਾਂ ਵੱਲੋਂ ਕਿਸੇ ਕਰਨ ਕਰਕੇ ਖ਼ਾਰਜ ਕਰ ਦਿੱਤਾ ਗਿਆ ਹੈ। ਅਗਲੀ ਮੀਟਿੰਗ ਦਾ ਸਮਾਂ 20 ਦਸੰਬਰ ਨੂੰ ਮਿਲਿਆ ਹੈ। ਉਸ ਸਬੰਧੀ ਕੱਲ੍ਹ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਮੀਟਿੰਗ ਕਰਨ ਤੋਂ ਬਾਅਦ ਫੈਸਲਾ ਕਰਨਗੀਆਂ।

ਉਨ੍ਹਾਂ ਕਿਹਾ ਕਿ 2107 ਵਿੱਚ ਪੂਰਨ ਕਰਜ਼ ਮੁਆਫ਼ੀ ਦਾ ਵਾਅਦਾ ਕੀਤਾ ਗਿਆ ਸੀ। ਕਿਸਾਨਾਂ ਸਿਰ ਕੁੱਲ ਕਰਜਾ 90000 ਕਰੋੜ ਹੈ ਪਰ ਜਿੰਨਾ ਮਾਫ ਹੋਇਆ, ਇਹ ਆਟੇ ਵਿੱਚ ਲੂਣ ਬਰਾਬਰ ਹੈ। ਜਿਹੜਾ ਸਰਕਾਰ 2 ਜਾਂ ਢਾਈ ਏਕੜ ਵਾਲੇ ਕਿਸਾਨਾਂ ਦੇ ਕਰਜ਼ ਮੁਆਫ਼ੀ ਦੀ ਗੱਲ ਕਰ ਰਹੀ ਹੈ, ਇਹ ਵੀ ਹਾਲੇ ਸਾਰੇ ਕਿਸਾਨਾਂ ਦਾ ਨਹੀਂ ਹੋਇਆ।

ਉਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ 20 ਦਸੰਬਰ ਨੂੰ ਪੂਰੇ ਸੂਬੇ 'ਚ ਰੇਲ ਰੋਕੋ ਅੰਦੋਲਨ ਹੋਏਗਾ। ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਲਈ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ 'ਚ ਵੱਖ-ਵੱਖ ਥਾਈਂ 20 ਦਸੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ।

ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੀ ਸਫਲਤਾ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲਾਂਵਾਲੀ ਪਿੰਡ 'ਚ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ, ਜਿਸ 'ਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਪੁੱਜੇ ਹਨ।


ਇਹ ਵੀ ਪੜ੍ਹੋ: ਰਾਤੋ-ਰਾਤ ਡੀਜੀਪੀ ਦੀ ਬਦਲੀ 'ਤੇ ਉੱਠੇ ਸਵਾਲ, ਅਕਾਲੀ ਦਲ ਤੇ 'ਆਪ' ਦਾ ਚੰਨੀ ਸਰਕਾਰ 'ਤੇ ਹਮਲਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904