Republic Day 2023: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਭਰ ਦੇ ਕਿਸਾਨ ਅੱਜ ਗਣਤੰਤਰ ਦਿਵਸ ਮਨਾਉਣ ਲਈ ਮੁੜ ਇਕਜੁੱਟ ਹੋਣਗੇ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਟਰੈਕਟਰ ਰੈਲੀਆਂ, ਮਾਰਚ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ 20 ਤੋਂ ਵੱਧ ਰਾਜਾਂ ਦੇ 300 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣ ਦੀ ਉਮੀਦ ਹੈ। 


ਇਸ ਐਕਸ਼ਨ ਜ਼ਰੀਏ ਸੰਯੁਕਤ ਕਿਸਾਨ ਮੋਰਚਾ ਦੇਸ਼ ਨੂੰ ਮੁੜ 26 ਜਨਵਰੀ ਯਾਦ ਕਰਵਾਏਗਾ। ਇਸ ਤੋਂ ਪਹਿਲਾਂ ਕਿਸਾਨ ਅੰਦਲੋਨ ਦੌਰਾਨ 26 ਜਨਵਰੀ ਲਾਲਾ ਕਿਲ੍ਹੇ 'ਤੇ ਕਿਸਾਨਾਂ ਵੱਲੋਂ ਕੇਸਰੀ ਨਿਸ਼ਾਨ ਝੁਲਾਉਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਸੀ। 


ਦੱਸ ਦਈਏ ਕਿ ਇਸ ਦਿਨ ਮੋਰਚੇ ਦੀ ਅਗਵਾਈ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜੀਂਦ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਦੋ ਸਾਲ ਪਹਿਲਾਂ ਕਿਸਾਨਾਂ ਦੀ ਏਕਤਾ ਨੂੰ ਤੋੜਨ ਦੀ ਭਾਜਪਾ ਸਰਕਾਰ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।