Farmer protest: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 26 ਨਵੰਬਰ ਤੋਂ ਡੀ ਸੀ ਦਫਤਰਾਂ ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿਚ ਸ਼ੁਰੂ ਹੋਏ ਲੰਬੇ ਸਮੇ ਦੇ ਮੋਰਚੇ ਤੀਸਰੇ ਹਫਤੇ ਵਿੱਚ ਦਾਖਿਲ ਹੋ ਗਏ ਹਨ|
ਕਿਸਾਨ ਆਗੂਆਂ ਨੇ ਕਿਹਾ ਕਿ ਦਸੰਬਰ 12 ਨੂੰ ਪੰਜਾਬ ਭਰ ਵਿਚ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ ਜਿਸਦੇ ਚਲਦੇ ਜ਼ਿਲ੍ਹੇ ਅੰਮ੍ਰਿਤਸਰ ਵੱਲੋਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘੇਰਾਓ ਕੀਤਾ ਜਾਵੇਗਾ, ਜਿਸਦੀਆਂ ਕਿ ਤਿਆਰੀਆਂ ਪਿੰਡ ਪਿੰਡ ਮੀਟਿੰਗਾਂ ਕਰਵਾ ਕੇ, ਲੋਕਾਂ ਨੂੰ ਮੁਦਿਆਂ ਪ੍ਰਤੀ ਅਤੇ ਸਰਕਾਰ ਦੇ ਟਾਲਮਟੋਲ ਵਾਲੇ ਰਵਈਏ ਪ੍ਰਤੀ ਜਾਗਰੂਕ ਕਰਕੇ, ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ
ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਬਦਲਾਵ ਦੇ ਨਾਮ ਤੇ ਵੋਟਾਂ ਲੈ ਕੇ ਪਹਿਲੇ ਦੀਆ ਸਰਕਾਰਾਂ ਵਾਂਗ ਕਾਰਪੋਰੇਟ ਪੱਖੀ ਨੀਤੀ ਪੋਲਿਸੀ ਤੇ ਹੀ ਕੰਮ ਕਰ ਰਹੀ ਹੈ। ਕਨੂੰਨ ਵਿਵਸਥਾ ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ | ਗੁਜਰਾਤ ਅਤੇ ਹਿਮਾਚਲ ਵਿਚ ਹੋਈ ਹਾਰ ਇਸ ਗੱਲ ਨੂੰ ਸਾਬਿਤ ਕਰਦੀ ਹੈ ਕਿ ਓਹਨਾ ਦਾ ਪੰਜਾਬ ਵਿਚ "ਬਦਲਾਵ " ਦੇ ਨਾਹਰੇ ਦੀ ਅਸਲੀਅਤ ਲੋਕ ਸਮਝ ਚੁੱਕੇ ਹਨ ਅਤੇ ਨਿਰਾਸ਼ ਹੋ ਕੇ ਓਹਨਾ ਪੁਰਾਣੀਆਂ ਪਾਰਟੀਆਂ ਨੂੰ ਹੀ ਚੁਣ ਲਿਆ ਹੈ ਜੋ ਕਿ ਆਮ ਆਦਮੀ ਪਾਰਟੀ ਵੱਲੋ ਪੰਜਾਬ ਨਾਲ ਕੀਤੇ ਜਾ ਰਹੇ ਧੋਖੇ ਦਾ ਪ੍ਰਣਾਮ ਹੈ |
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦਾ ਕਰਜ਼ਾ ਪਹਿਲਾ ਵਾਂਗ ਹੀ ਵਧ ਰਿਹਾ ਹੈ। ਕਿਸਾਨ ਮਜਦੂਰ ਆਗੂਆਂ ਨੇ ਪੂਰੇ ਪੰਜਾਬ ਦੇ ਜਥੇਬੰਦਕ ਤੇ ਗੈਰਜਥੇਬੰਦ ਪਿੰਡਾਂ ਨੂੰ ਅਪੀਲ ਕੀਤੀ ਕਿ ਇਹ ਸਭ ਦੇ ਸਾਂਝੇ ਤੇ ਜਰੂਰੀ ਮਸਲੇ ਹਨ ਸੋ 12 ਦਸੰਬਰ ਦੇ ਘੇਰਾਓ ਲਈ ਹਰ ਪਿੰਡ ਵਿੱਚੋ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਜਾਵੇ ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।