ਚੰਡੀਗੜ੍ਹ: ਕਿਸਾਨ ਜਥੇਬੰਦੀਆਂਂ ਨੇ ਕੇਂਦਰ ਸਰਕਾਰ ਦਾ ਗੱਲ਼ਬਾਤ ਲਈ ਸੱਦਾ ਕਬੂਲ ਲਿਆ ਹੈ। ਕਿਸਾਨ ਲੀਡਰਾਂ ਦਾ ਸੱਤ ਮੈਂਬਰੀ ਵਫਦ ਗੱਲ਼ਬਾਤ ਲਈ ਦਿੱਤੀ ਜਾਵੇਗਾ।
ਯਾਦ ਰਹੇ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਹੋ ਰਹੇ ਪ੍ਰਦਰਸ਼ਨ ਦਰਮਿਆਨ ਕਿਸਾਨ ਜਥੇਬੰਦੀਆਂ ਨੂੰ ਦੋ ਵਾਰ ਕੇਂਦਰ ਨੇ ਮਿਲਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਪਹਿਲੀ ਵਾਰ ਤਾਂ ਕਿਸਾਨ ਜਥੇਬੰਜੀਆਂ ਵੱਲੋਂ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਪਰ ਮੁੜ ਸੱਦਾ ਮਿਲਣ ਮਗਰੋਂ ਅੱਜ ਚੰਡੀਗੜ੍ਹ 'ਚ ਜਥੇਬੰਜੀਆਂ ਵੱਲੋਂ ਮੀਟਿੰਗ ਕੀਤੀ ਗਈ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੱਲ੍ਹ ਉਹ ਦਿੱਲੀ ਕੇਂਦਰ ਨਾਲ ਮੁਲਾਕਾਤ ਕਰਨ ਲਈ ਜਾਣਗੀਆਂ। ਇਸ ਲਈ ਜਥੇਬੰਦੀਆਂ ਵੱਲੋਂ ਸੱਤ ਮੈਂਬਰੀ ਕਮੇਟੀ ਬਣਾਈ ਗਈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੋਲਾ ਤੇ ਯੂਰੀਆ ਸਿਰਫ 10 ਦਿਨ 'ਚ ਹੀ ਨਹੀਂ ਖਤਮ ਹੋਇਆ, ਸਰਕਾਰ ਝੂਠ ਬੋਲ ਰਹੀ ਹੈ।
ਇਸ ਦੇ ਨਾਲ ਹੀ ਬੀਤੇ ਦਿਨੀਂ ਬੀਜੇਪੀ ਦੇ ਪੰਜਾਬ ਪ੍ਰਧਾਨ 'ਤੇ ਹੋਏ ਹਮਲੇ ਬਾਰੇ ਰਾਜੇਵਾਲ ਨੇ ਕਿਹਾ ਕਿ ਸਾਡੇ ਵਰਕਰਾਂ ਨੇ ਕੋਈ ਹਮਲਾ ਨਹੀਂ ਕੀਤਾ ਗਿਆ।
ਵਧੇਰੇ ਜਾਣਕਾਰੀ ਜਲਦੀ ਅਪਡੇਟ ਕੀਤੀ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904