ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ
ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਸਾਢੇ ਤਿੰਨ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜੱਥੇ ਨੂੰ ਵਾਪਸ ਬੁਲਾ ਰਹੇ ਹਾਂ। ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਸਾਢੇ ਤਿੰਨ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜੱਥੇ ਨੂੰ ਵਾਪਸ ਬੁਲਾ ਰਹੇ ਹਾਂ। ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਪੰਧੇਰ ਨੇ ਕਿਹਾ ਕਿ ਉਹ ਖ਼ੁਦ ਜਾ ਆਪਣੇ ਜੱਥੇ ਨੂੰ ਵਾਪਸ ਲੈ ਕੇ ਆਉਣਗੇ। ਅਸੀਂ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਆਪਣੀ ਕਾਰਵਾਈ ਨੂੰ ਰੋਕ ਦਿਓ ਅਸੀਂ ਆਪਣਾ ਜੱਥਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ
#WATCH | At the Shambhu border, Farmer leader Sarwan Singh Pandher says, "They (police) will not let us go (to Delhi). Farmer leaders have got injured, we will hold a meeting to decide the future strategy..." https://t.co/jpM65N22Po pic.twitter.com/rOnk0VXgcQ
— ANI (@ANI) December 6, 2024
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਸ਼ਾਂਤਮਈ ਢੰਗ ਨਾਲ ਅਪੀਲ ਕੀਤੀ ਹੈ ਕਿ ਸਾਨੂੰ ਅੱਗੇ ਵਧਣ ਦਿਓ। ਮੈਂ ਅੰਬਾਲਾ ਦੇ ਐਸਪੀ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਸਾਡੇ ਨਾਲ ਗੱਲ ਕਰੋ ਜਾਂ ਸਾਨੂੰ ਸ਼ਾਂਤੀ ਨਾਲ ਅੱਗੇ ਵਧਣ ਦਿਓ। ਅਸੀਂ ਕਿਸੇ ਹੋਰ ਦੇਸ਼ ਦੇ ਲੋਕ ਨਹੀਂ ਹਾਂ।
ਦੱਸ ਦਈਏ ਕਿ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਹੁਣ ਤੱਕ 7 ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਜੱਥੇ ਦੀ ਅਗਵਾਈ ਕਰ ਰਹੇ ਸੁਰਜੀਤ ਫੂਲ ਵੀ ਇਸ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 2 ਕਿਸਾਨਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਹੈ। ਉਨ੍ਹਾਂ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ।
ਜ਼ਿਕਰ ਕਰ ਦਈਏ ਕਿ ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ 'ਤੇ ਡੇਰੇ ਲਾਏ ਹੋਏ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਵੱਲ ਰਵਾਨਾ ਕੀਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ ਸੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਨਾਲ 7 ਕਿਸਾਨ ਜ਼ਖਮੀ ਹੋ ਗਏ।