ਪੜਚੋਲ ਕਰੋ

Punjab News: ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫ਼ਾਸਟ ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਧਾਲੀਵਾਲ

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ

Punjab News: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।

ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ।. ਧਾਲੀਵਾਲ ਨੇ ਕਿਹਾ, ”ਮੈਂ ਇਸ ਸਬੰਧ ਵਿੱਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।

ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟ ਕਰਦਿਆਂ  ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।

ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 170 ਕੇਸਾਂ ਦੀ ਸੁਣਵਾਈ ਹੋਈ।

ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇਰੀ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਜਿਸ ਲਈ ਪ੍ਰਵਾਸੀ ਭਾਰਤੀ ਪੰਜਾਬ ਸਰਕਾਰ ਦੇ ਪੋਰਟਲ https://eservices. .punjab.gov.in ਜਾਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget