ਪੜਚੋਲ ਕਰੋ

Fast Track Portal: ਹੁਣ ਸਰਕਾਰੀ ਦਫਤਰਾਂ ਦੇ ਚੱਕਰ ਕੱਟਣ ਦੀ ਨਹੀਂ ਲੋੜ...45 ਦਿਨਾਂ ਚ ਹੋ ਜਾਣਗੇ ਸਾਰੇ ਕੰਮ

Fast Track Portal: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਤੇ ਵੱਡੀਆਂ ਕੰਪਨੀਆਂ ਲਿਆਉਣ ਲਈ ਫਾਸਟ ਟ੍ਰੈਕ ਪੰਜਾਬ ਪੋਰਟਲ ਲਾਂਚ ਕੀਤਾ ਹੈ।

Fast Track Portal: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਤੇ ਵੱਡੀਆਂ ਕੰਪਨੀਆਂ ਲਿਆਉਣ ਲਈ ਫਾਸਟ ਟ੍ਰੈਕ ਪੰਜਾਬ ਪੋਰਟਲ ਲਾਂਚ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਉਦਯੋਗ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਵਿੱਚ ਮਿਲ ਜਾਣਗੀਆਂ। ਇਹ ਅਰਜ਼ੀ ਕਿਤੇ ਵੀ ਦਿੱਤੀ ਜਾ ਸਕਦੀ ਹੈ। ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਦੀ ਕੋਈ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਨਿਵੇਸ਼ਕਾਂ ਨੂੰ ਸਾਰੀਆਂ ਪ੍ਰਵਾਨਗੀਆਂ ਤੈਅ ਸਮੇਂ ਵਿੱਚ ਦਿਵਾਏਗਾ। ਮਾਨ ਨੇ ਕਿਹਾ ਕਿ ਇਸ ਨਾਲ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ 45 ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਾਰੀਆਂ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਫੁਰਤ, ਸਵੈ-ਘੋਸ਼ਣਾ ਰਾਹੀਂ ਸਮਰੱਥ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣ ਤੇ ਕਾਨੂੰਨੀ ਤੌਰ ’ਤੇ ਪੁਖਤਾ ਬਣਾਇਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਉਦਯੋਗ ਮਹਿਜ਼ ਕਾਗਜ਼ੀ ਕਾਰਵਾਈਆਂ ’ਤੇ ਨਹੀਂ ਚਲਦੇ, ਸਗੋਂ ਸੜਕਾਂ, ਬਿਜਲੀ, ਲੋਕਾਂ ਤੇ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਵਧਦੇ-ਫੁੱਲਦੇ ਹਨ।

ਸੀਐਮ ਮਾਨ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਇੰਡਸਟਰੀ ਲਿਆਉਣ ਲਈ ਐਕਟਿਵ ਹੈ। ਇਨਵੈਸਟ ਪੰਜਾਬ ਨਾਮ ਦਾ ਇੱਕ ਦਫ਼ਤਰ ਮੋਹਾਲੀ ਵਿੱਚ ਪਹਿਲਾਂ ਹੀ ਤਿਆਰ ਹੈ। ਜੇਕਰ ਕੋਈ ਵਿਅਕਤੀ ਆਪਣਾ ਉਦਯੋਗ ਲਗਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਜ਼ਮੀਨ ਆਦਿ ਦੇਖਣ ਤੋਂ ਬਾਅਦ ਪੰਜਾਬ ਦਫ਼ਤਰ ਵਿੱਚ ਅਰਜ਼ੀ ਦੇਣੀ ਪਵੇਗੀ। ਇਸ ਤੋਂ ਬਾਅਦ 15 ਤੋਂ 17 ਦਿਨਾਂ ਵਿੱਚ ਸਾਰੀਆਂ ਪ੍ਰਵਾਨਗੀਆਂ ਪ੍ਰਾਪਤ ਕਰਕੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਕੀਤੀ ਜਾਵੇਗੀ। 

ਇਸ ਦੇ ਨਾਲ ਹੀ ਇਸ ਦਫ਼ਤਰ ਵਿੱਚ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਹੈ। ਸਾਰੀ ਜਾਣਕਾਰੀ ਵੈਬਸਾਈਟ 'ਤੇ ਅਪਡੇਟ ਕੀਤੀ ਜਾਵੇਗੀ। ਹਾਲਾਂਕਿ, ਹੁਣ ਪਹਿਲੀ ਵਾਰ ਔਨਲਾਈਨ ਪੋਰਟਲ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਪ੍ਰਵਾਨਗੀਆਂ ਆਨਲਾਈਨ ਹੀ ਮਿਲ ਜਾਇਆ ਕਰਨਗੀਆਂ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਸੂਬੇ ਵਿੱਚ ਲਗਪਗ 88 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ ਹੈ। 

ਇਸ ਨਾਲ ਲਗਪਗ 4 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਨਵੀਂ ਲੌਜਿਸਟਿਕਸ ਤੇ ਲੌਜਿਸਟਿਕਸ ਪਾਰਕ ਨੀਤੀ ਲਾਗੂ ਕੀਤੀ ਗਈ ਹੈ। ਗ੍ਰੀਨ ਸਟੈਂਪ ਪੇਪਰ ਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਨਿਯਮਾਂ ਨੂੰ ਆਸਾਨ ਬਣਾਇਆ ਹੈ। ਇਸ ਨਾਲ ਸੂਬੇ ਵਿੱਚ ਨਿਵੇਸ਼ ਆਵੇਗਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget