ਬਰੇਟਾ ਦੇ ਨੇੜਲੇ ਪਿੰਡ ਬਖ਼ਸ਼ੀਵਾਲਾ ਦੇ ਕੋਲ ਨੈਸ਼ਨਲ ਹਾਈਵੇ 148 ‘ਤੇ ਗਲਤ ਸਾਈਡ ਤੋਂ ਆ ਰਹੀ ਇੱਕ ਪਿਕਅੱਪ ਗੱਡੀ ਦੇ ਨਸ਼ੇ ਵਿੱਚ ਧੁੱਤ ਡਰਾਈਵਰ ਨੇ ਦੋ ਮੋਟਰਸਾਈਕਲ ਸਵਾਰਾਂ ਅਤੇ ਇੱਕ ਸਾਈਕਲ ਸਵਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਤਿੰਨੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ, ਨੈਸ਼ਨਲ ਹਾਈਵੇ 148 ‘ਤੇ ਪਿੰਡ ਬਖ਼ਸ਼ੀਵਾਲਾ ਦੇ ਨੇੜੇ ਮੋਟਰਸਾਈਕਲ ਸਵਾਰ ਬੂਟਾ ਸਿੰਘ (30), ਉਸਦੇ ਚਾਚੇ ਦਾ ਪੁੱਤਰ ਜਗਤਾਰ ਸਿੰਘ ਜਿਸ ਦੀ ਉਮਰ 29 ਸੀ ਅਤੇ ਸਾਈਕਲ ਸਵਾਰ ਗੁਰਮੁਖ ਸਿੰਘ ਜੋ ਕਿ 18 ਕੁ ਸਾਲਾਂ ਦਾ ਦੱਸਿਆ ਜਾ ਰਿਹਾ ਹੈ, ਨੂੰ ਪਿਕਅੱਪ ਗੱਡੀ ਨੇ ਟੱਕਰ ਮਾਰ ਕੇ ਕੁਚਲ ਦਿੱਤਾ। ਪਿਕਅੱਪ ਗੱਡੀ ਗਲਤ ਸਾਈਡ ਤੋਂ ਆ ਰਹੀ ਸੀ ਅਤੇ ਉਸਦਾ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ। ਜਿਸ ਕਰਕੇ ਇੰਨਾ ਭਿਆਨਕ ਹਾਦਸਾ ਵਾਪਰ ਗਿਆ, ਤਿੰਨ ਘਰਾਂ ਦੇ ਵਿੱਚ ਸੱਥਰ ਵਿੱਛ ਗਏ।
ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕੀਤਾ
ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਲਿਆਉਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਦੌਰਾਨ ਸਥਾਨਕ ਲੋਕਾਂ ਨੇ ਪਿਕਅੱਪ ਡਰਾਈਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਇੱਕ ਨੌਜਵਾਨ ਤਾਂ ਕੈਨੇਡਾ ਤੋਂ ਆਇਆ ਸੀ
ਦੱਸਿਆ ਗਿਆ ਹੈ ਕਿ ਜਗਤਾਰ ਸਿੰਘ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ। ਦੂਜਾ ਮ੍ਰਿਤਕ ਬੂਟਾ ਸਿੰਘ ਆਪਣਾ ਨਵਾਂ ਘਰ ਤਿਆਰ ਕਰਵਾ ਰਿਹਾ ਸੀ, ਜਦਕਿ ਤੀਜਾ ਮ੍ਰਿਤਕ ਗੁਰਮੁਖ ਸਿੰਘ (18) ਪਸ਼ੂਆਂ ਦੀ ਖਰੀਦ-ਫ਼ਰੋਖ਼ਤ ਦਾ ਕੰਮ ਕਰਦਾ ਸੀ ਅਤੇ ਇੱਥੇ ਪਸ਼ੂ ਖਰੀਦਣ ਆਇਆ ਹੋਇਆ ਸੀ।
ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬੁਢਲਾਡਾ ਦੇ ਸ਼ਵਗ੍ਰਹਿ ਭੇਜ ਦਿੱਤੇ ਹਨ। ਐਸਐਚਓ ਮੇਲਾ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।