Punjab News: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੁਰਦਾਸਪੁਰ (Gurdaspur) ਦੇ ਫਤਿਹਗੜ੍ਹ ਚੂੜੀਆਂ (Fatehgarh Churia) ਦੀ ਨਾਇਬ ਤਹਿਸੀਲਦਾਰ (Nayab Tehsildar) ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਤੁਰੰਤ ਸਸਪੈਂਡ (Suspend) ਕਰ ਦਿੱਤਾ ਹੈ। ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ।

ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ ਹੈ, ਅਜਿਹੇ ਮਾਮਲੇ ਨਹੀਂ ਕੀਤੇ ਜਾਣਗੇ ਬਰਦਾਸ਼

ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਹੈ ਅਤੇ ਅਜਿਹੇ ਮਾਮਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਰਦਾਸ਼ਤ ਕੀਤਾ ਜਾਵੇਗਾ।

ਜਸਵੀਰ ਕੌਰ ਦੀ ਹਾਜਰੀ ਰੋਜ਼ ਮੁੱਖ ਦਫ਼ਤਰ ਭੇਜੀ ਜਾਵੇਗੀ

ਮੁਅੱਤਲੀ ਦੌਰਾਨ, ਜਸਵੀਰ ਕੌਰ ਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਜੋੜਿਆ ਜਾਵੇਗਾ ਅਤੇ ਉਨ੍ਹਾਂ ਦੀ ਰੋਜ਼ ਦੀ ਹਾਜ਼ਰੀ ਰਿਪੋਰਟ ਮੁੱਖ ਦਫ਼ਤਰ ਭੇਜੀ ਜਾਵੇਗੀ।

ਵਿਜੀਲੈਂਸ ਨੂੰ ਸੌਂਪੀ ਗਈ ਜਾਂਚ

ਸਰਕਾਰ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ। ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਐਸਐਸਪੀ ਵਿਜੀਲੈਂਸ ਨੂੰ ਇਸ ਵਾਇਰਲ ਵੀਡੀਓ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ।

ਵੀਡੀਓ ਵਿੱਚ ਨਜ਼ਰ ਆਉਣ ਵਾਲੇ ਪਟਵਾਰੀ ਨੂੰ ਵੀ ਤੁਰੰਤ ਪ੍ਰਭਾਵ ਨਾ ਕਰਨ ਮੁਅੱਤਲ

ਨਾਲ ਹੀ, ਵੀਡੀਓ ਵਿੱਚ ਦਿਖਾਈ ਦੇਣ ਵਾਲੇ ਸਬੰਧਤ ਪਟਵਾਰੀ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਅਤੇ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਦੱਸ ਦਈਏ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਇਸ ਮਾਮਲੇ ਵਿੱਚ ਸਰਕਾਰ ਕਿਸੇ ਨੂੰ ਵੀ ਨਹੀਂ ਬਖ਼ਸ਼ ਰਹੀ ਹੈ ਭਾਵੇਂ ਕੋਈ ਉਨ੍ਹਾਂ ਦਾ ਆਪਣਾ ਹੀ ਮੰਤਰੀ ਹੀ ਕਿਉਂ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।