ਪੜਚੋਲ ਕਰੋ

Punjab News: ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ, ਗੈਂਗਸਟਰ ਅਰਸ਼ ਡੱਲਾ ਦੇ 2 ਗੁਰਗੇ ਕੀਤੇ ਕਾਬੂ, ਵੱਡੀ ਗਿਣਤੀ 'ਚ ਨਜਾਇਜ਼ ਹਥਿਆਰ ਬਰਾਮਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ। ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ  5 ਪਿਸਟਲ .32 ਬੋਰ ਸਮੇਤ 5 ਜਿੰਦਾ ਰੌਂਦ, 1 ਅਕਟਿਵਾ..

Punjab News: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ। ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ  5 ਪਿਸਤੌਲ .32 ਬੋਰ ਸਮੇਤ 5 ਜਿੰਦਾ ਰੌਂਦ, 1 ਅਕਟਿਵਾ ਅਤੇ 2 ਮੋਬਾਈਲ ਫੋਨ ਵੀ ਬਰਾਮਦ ਹੋਏ। ਇਸ ਦਾ ਖੁਲਾਸਾ ਫ਼ਤਹਿਗੜ੍ਹ ਸਾਹਿਬ ਦੀ ਐਸਐਸਪੀ ਡਾ ਰਵਜੋਤ ਕੌਰ ਗਰੇਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਇਹਨਾਂ ਅਰੋਪੀਆਂ ਦਾ ਕੁਨੈਕਸ਼ਨ ਜੇਲ੍ਹ ਵਿੱਚ ਵੀ ਹੈ, ਪੁਲਿਸ ਵਲੋਂ ਅਗਲੀ ਪੜਤਾਲ ਜਾਰੀ ਹੈ ਜਿਸ ਵਿੱਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਨਜਾਇਜ਼ ਹਥਿਆਰਾਂ ਵੀ ਹੋਏ ਬਰਾਮਦ

ਡਾ. ਰਵਜੋਤ ਗਰੇਵਾਲ IPS, ਐਸਐਸਪੀ ਫਤਿਹਗੜ੍ਹ ਸਾਹਿਬ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ DGP ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅੰਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਰਾਕੇਸ਼ ਯਾਦਵ ਐਸਪੀ, ਪੁਲਿਸ ਇਨਵੈਸਟੀਗੇਸ਼ਨ ਫਤਹਿਗੜ੍ਹ ਸਾਹਿਬ ਅਤੇ ਨਿਖਿਲ ਗਰਗ ਡੀਐਸਪੀ ਇੰਨਵੈਸਟੀਗੇਸ਼ਨ ਫਤਹਿਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਅਮਰਬੀਰ ਸਿੰਘ ਇੰਚਾਰਜ CIA ਸਰਹਿੰਦ ਦੀ ਨਿਗਰਾਨੀ ਹੇਠ CIA ਸਰਹਿੰਦ ਦੀ ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆ ਤੋਂ 5 ਕੰਟਰੀ ਮੈਡ ਪਿਸਤੌਲ .32 ਬੋਰ ਸਮੇਤ 5 ਜਿੰਦਾ ਰੋਂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਸੀ.ਆਈ.ਏ ਦੀ ਟੀਮ ਨੇ ਸਾਹਿਲ ਅਤੇ ਗੁਰਕੀਰਤ ਸਿੰਘ, ਅਮ੍ਰਿਤਸਰ ਨੂੰ ਸਰਹਿੰਦ ’ਚੋਂ ਕਾਬੂ ਕਰਕੇ ਉਹਨਾਂ ਪਾਸੋਂ 5 ਕੰਟਰੀ ਮੇਡ ਪਿਸਤੌਲ 32 ਬੋਰ ਸਮੇਤ 5 ਜਿੰਦਾ ਰੌਂਦ ਬਰਾਮਦ ਕੀਤੇ। ਦੋਸ਼ੀਆ ਦੇ ਖਿਲਾਫ਼ ਅਸਲਾ ਐਕਟ ਥਾਣਾ ਸਰਹਿੰਦ ਵਿੱਖੇ ਦਰਜ ਕਰਵਾਇਆ ਗਿਆ।

ਦੋਸ਼ੀ ਗੁਰਕੀਰਤ ਸਿੰਘ ਇਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇਂ ਦੋਸ਼ੀ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ਼ ਸਾਬੂ ਵਾਸੀ ਅੰਮ੍ਰਿਤਸਰ ਰਾਹੀਂ ਕੰਮ ਕਰਦੇ ਸਨ, ਜੋ ਕਿ ਕਤਲ ਅਤੇ ਨਜਾਇਜ਼ ਅਸਲਿਆ ਦੇ ਮੁਕੱਦਮਿਆ ’ਚ ਜੇਲ੍ਹ ਵਿਚ ਬੰਦ ਹੈ। ਦੋਸ਼ੀ ਸਾਹਿਲ ਅਤੇ ਤੇਜਬੀਰ ਸਿੰਘ ਅੰਮ੍ਰਿਤਸਰ ਦੇ ਮੁਹੱਲਾ ਸਰੀਫਪੁਰਾ ਦੇ ਰਹਿਣ ਵਾਲੇ ਹਨ, ਜਿਸ ਕਰਕੇ ਇਹ ਇੱਕ ਦੂਜੇ ਦੇ ਦੋਸਤ ਹਨ। ਤੇਜਬੀਰ ਸਿੰਘ ਉਰਫ਼ ਸਾਬੂ ਗੈਂਗਸਟਰ ਅਰਸ਼ ਡੱਲੇ ਦਾ ਐਸੋਸੀਏਟ ਹੈ।

ਦੋਸ਼ੀ ਪੁਲਿਸ ਰਿਮਾਂਡ ’ਤੇ

ਜਿਸ ਨੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆ ਵਾਰਦਾਤਾਂ ਤੇ ਫਿਰੋਤੀਆਂ ਨੂੰ ਅੰਜਾਮ ਦੇਣ ਲਈ ਇਹਨਾਂ ਦੋਸ਼ੀਆਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ। ਜਿਹਨਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਨੂੰ ਜੇਲ੍ਹ ਵਿੱਚੋਂ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਤਿੰਨੋ ਦੋਸ਼ੀ ਪੁਲਿਸ ਰਿਮਾਂਡ ’ਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-03-2025)

Embed widget