Fatehgarh Sahib Police Encounter: ਫਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ। ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਅਤੇ ਲੁਟੇਰਿਆਂ ਵਿਚਾਲੇ ਇੱਕ ਐਨਕਾਉਂਟਰ ਇੱਕ ਲੁੱਟ ਦੀ ਘਟਨਾ ਨੂੰ ਲੈ ਕੇ ਹੋਇਆ ਹੈ। ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਦੇ ਗੋਦਾਮ ਵਿੱਚ ਕਰੀਬ 26 ਲੱਖ ਦੀ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਫਰਾਰ ਹੋ ਗਏ ਸਨ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਨੇ ਇਸ ਕੇਸ ਨੂੰ ਕੁੱਝ ਹੀ ਘੰਟਿਆਂ ਵਿੱਚ ਟ੍ਰੇਸ ਕਰ ਲਿਆ। ਫਤਹਿਗੜ੍ਹ ਸਾਹਿਬ ਦੇ ਐੱਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੇ ਗੋਦਾਮ ਵਿੱਚ 19 ਜਨਵਰੀ ਦੀ ਦੁਪਹਿਰ 26 ਲੱਖ ਰੁਪਏ ਦੀ ਲੁੱਟ ਦੀ ਘਟਨਾ ਹੋਈ ਸੀ ਜਿਸ ਦੀ ਜਾਂਚ ਦੌਰਾਨ ਪੁਲਿਸ ਵੱਲੋ ਤਿੰਨ ਬੰਦੇ ਰਾਊਂਡ ਅੱਪ ਕੀਤੇ ਸਨ।
ਜਿਨ੍ਹਾਂ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਚੋਰੀ ਕੀਤੇ ਪੈਸੇ ਬਸੀ ਪਠਾਣਾ ਦੀ ਇਕ ਫੈਕਟਰੀ ਵਿੱਚ ਰੱਖੇ ਹੋਏ ਹਨ। ਜਿਸ ਨੂੰ ਬਰਾਮਦ ਕਰਨ ਲਈ ਪੁਲਿਸ ਗਿਰਫ਼ਤਾਰ ਕੀਤੇ ਜਸਵੰਤ ਸਿੰਘ ਨੂੰ ਲੈਕੇ ਕੇ ਉਸ ਵੱਲੋ ਦੱਸੀ ਜਗ੍ਹਾ 'ਤੇ ਪਹੁੰਚੀ ਜਿੱਥੇ ਗੱਡੀ ਵਿੱਚੋ ਪੈਸੇ ਕੱਢਣ ਸਮੇਂ ਗੱਡੀ ਵਿਚ ਪਏ ਰਿਵਾਲਵਰ ਨਾਲ ਜਸਵੰਤ ਨੇ ਪੁਲਿਸ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ।
ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਜਿਸ ਦੌਰਾਨ ਜਸਵੰਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ। ਜਖਮੀ ਹਾਲਤ ਵਿਚ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਬਸੀ ਬਠਾਣਾ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial