ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਫਤਹਿਗੜ੍ਹ ਸਾਹਿਬ 'ਚ ਅੱਜ ਅੱਠ ਨਵੇਂ ਕੋਰੋਨਾ ਪੌਜ਼ੇਟਿਵ ਮਾਮਲੇ ਸਾਹਮਣੇ ਆਏ। ਇਨ੍ਹਾਂ 'ਚ ਇਕ 13 ਸਾਲਾ ਬੱਚਾ ਵੀ ਸ਼ਾਮਲ ਹੈ।
ਬਾਕੀ ਪੰਜ ਮਰੀਜ਼ ਬਾਹਰੀ ਸੂਬਿਆਂ ਤੋਂ ਆਏ ਕੰਬਾਇਨ ਡਰਾਈਵਰ ਹਨ ਤੇ ਦੋ ਹੋਰ ਮਰੀਜ਼ ਕੋਰੋਨਾ ਪੌਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਏ ਸਨ।
ਫਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਹੁਣ ਕੁੱਲ ਪੌਜ਼ੇਟਿਵ ਮਾਮਲੇ 36 ਹੋ ਚੁੱਕੇ ਹਨ। ਇਨ੍ਹਾਂ 'ਚੋਂ ਦੋ ਤਬਲੀਗੀ ਜਮਾਤ ਨਾਲ ਸਬੰਧਤ ਮਹਿਲਾਵਾਂ ਠੀਕ ਹੋ ਚੁੱਕੀਆਂ ਹਨ