ਪੜਚੋਲ ਕਰੋ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ

Fatehgarh Sahib Road Accident : ਫਤਿਹਗੜ੍ਹ ਸਾਹਿਬ 'ਚ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਪੀਰ ਜੈਨ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਸਕੂਟੀ ਨੂੰ ਟੱਕਰ ਮਾਰ ਦਿੱਤੀ

Fatehgarh Sahib Road Accident : ਫਤਿਹਗੜ੍ਹ ਸਾਹਿਬ 'ਚ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਪੀਰ ਜੈਨ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਸਕੂਟੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਕੂਟੀ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ 25 ਸਾਲਾ ਪੂਜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਅਤੇ ਪੂਜਾ ਇੱਕ-ਦੂਜੇ ਦੇ ਜਾਣਕਾਰ ਸਨ ਅਤੇ ਹਾਦਸੇ ਵੇਲੇ ਇੱਕੋ ਸਕੂਟੀ 'ਤੇ ਸਵਾਰ ਸਨ।

ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸਕੂਟੀ ਸਵਾਰ ਕਈ ਫੁੱਟ ਤੱਕ ਟਰੱਕ ਹੇਠਾਂ ਘਸੀਟੇ ਗਏ। ਟੱਕਰ ਤੋਂ ਬਾਅਦ ਸਕੂਟੀ ਟਰੱਕ ਹੇਠਾਂ ਫਸ ਗਈ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਟਰੱਕ ਦੇ ਕੈਬਿਨ ਤੱਕ ਫੈਲ ਗਈ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਪਾਇਆ ਕਾਬੂ

ਹਾਦਸੇ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਮੁੜ ਸੁਚਾਰੂ ਕਰ ਦਿੱਤਾ।

ਪੁਲਿਸ ਹਰ ਪੱਖ ਤੋਂ ਕਰ ਰਹੀ ਜਾਂਚ

ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਟਰੱਕ ਵੱਲੋਂ ਸਕੂਟੀ ਨੂੰ ਪਿੱਛੋਂ ਟੱਕਰ ਮਾਰਨਾ ਹੀ ਹਾਦਸੇ ਦਾ ਕਾਰਨ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਜਾਰੀ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget