ਫ਼ਤਿਹਗੜ੍ਹ ਸਾਹਿਬ: ਅੱਜ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ ਦੇ ਪੁਰਾਣੇ ਸਰਹਿੰਦ ਫਲਾਈ ਓਵਰ ਰੋਡ ਤੇ ਰਾਣਾ ਹੈਰੀਟੇਜ ਨੇੜੇ ਇੱਕ ਬੇਹੱਦ ਦਰਦਨਾਕ ਸੜਕ  ਹਾਦਸਾ ਵਾਪਰਿਆ। ਜਿੱਥੇ ਇੱਕ ਸਵਿਫਟ ਕਾਰ ਦੀ ਤੇਲ ਟੈਂਕਰ ਨਾਲ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ 'ਚ ਸਵਾਰ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।ਫਿਲਹਾਲ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੈ।


ਮ੍ਰਿਤਕਾਂ ਦੀ ਪਛਾਣ ਸਰਹਿੰਦ ਦੇ 22 ਸਾਲਾ ਉੱਜਵਲ ਸੂਦ, ਪਿੰਡ ਖਰੌੜਾ ਦੇ 20 ਸਾਲਾ ਸੁਖਚੈਨ ਸਿੰਘ ਅਤੇ ਪਿੰਡ ਨਲੀਨਾ ਦੇ 21 ਸਾਲਾ ਅਮਿਤੋਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਹਾਦਸਾ ਇ੍ਹਨਾਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਬੜ੍ਹੀ ਮੁਸ਼ਕਤ ਨਾਲ ਰਾਹਗੀਰਾਂ ਅਤੇ ਪੁਲਿਸ ਨੇ ਨੌਜਵਾਨਾਂ ਨੂੰ ਬਾਹਰ ਕੱਢਿਆ।



ਪੁਲਿਸ ਨੇ ਤਿੰਨ ਨੌਜਵਾਨਾਂ ਦੀਆਂ ਲਾਸ਼ਾ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਮੁਤਾਬਿਕ ਤਿੰਨੋਂ ਨੌਜਵਾਨ ਦੋਸਤ ਸਨ। ਇਨ੍ਹਾਂ ਨੇ ਵਿਦੇਸ਼ ਜਾਣ ਲਈ ਆਈਲੇਟਸ ਵੀ ਕੀਤੀ ਹੋਈ ਸੀ ਅਤੇ ਇਨ੍ਹਾਂ ਵਿਚੋਂ ਇੱਕ ਦਾ ਵੀਜ਼ਾ ਵੀ ਆ ਗਿਆ ਸੀ। ਪਰ ਉਹ ਲੌਕਡਾਊਨ ਕਾਰਨ ਹਾਲੇ ਵਿਦੇਸ਼ ਨਹੀਂ ਗਿਆ ਸੀ।



ਸਰਹਿੰਦ ਪੁਲਿਸ ਮੰਡੀ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਕਿ ਕਾਰ ਅਤੇ ਕੈਂਟਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਫਰਾਰ ਹੋਏ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ


ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ