Fatehgarh Shahib AAP Candidate: ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਦੀ ਕਾਰ  ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਦੋਂ ਉਹ ਚੋਣ ਪ੍ਰਚਾਰ ਤੋਂ ਬਾਅਦ ਰਾਏਕੋਟ ਤੋਂ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਮਾਲੇਰਕੋਟਲਾ ਰੋਡ 'ਤੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ।


ਜੀਪੀ ਦੀ ਪਤਨੀ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਸੀ। ਕਾਰ ਦੇ ਦਰੱਖਤ ਨਾਲ ਟਕਰਾ ਹੋਣ ਕਾਰਨ  ਜ਼ੋਰਦਾਰ ਝਟਕਾ ਲੱਗਾ, ਜਿਸ ਕਾਰਨ ਗੁਰਪ੍ਰੀਤ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਪਿਛਲੀ ਸੀਟ 'ਤੇ ਮੌਜੂਦ ਸੀ। ਉਸ ਦੇ ਗੋਡੇ ਵਿੱਚ ਵੀ ਫਰੈਕਚਰ ਹੈ।


ਇਨ੍ਹਾਂ ਦੋਨਾਂ ਤੋਂ ਇਲਾਵਾ ਕਾਰ ਵਿੱਚ ਇੱਕ ਡਰਾਈਵਰ ਅਤੇ ਇੱਕ ਗੰਨਮੈਨ ਵੀ ਸੀ। ਹਾਲਾਂਕਿ, ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਕਿਉਂਕਿ ਉਸ ਨੇ ਸੀਟ ਬੈਲਟ ਪਾਈ ਹੋਈ ਸੀ।


ਹਾਦਸੇ ਵਿੱਚ ਗੁਰਪ੍ਰੀਤ ਕੌਰ ਦੀ ਬਾਂਹ ਤਿੰਨ ਥਾਵਾਂ ’ਤੇ ਫਰੈਕਚਰ ਹੋ ਗਈ। ਇਸ ਤੋਂ ਉਭਰਨ ਲਈ ਡਾਕਟਰ ਨੇ ਉਸ ਨੂੰ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਹੈ ਪਰ ਗੁਰਪ੍ਰੀਤ ਕੌਰ ਨੇ ਫਿਲਹਾਲ ਅਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਪਲਸਤਰ ਲੱਗਣ ਤੋਂ ਬਾਅਦ ਅੱਜ ਫਿਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।


ਗੁਰਪ੍ਰੀਤ ਕੌਰ ਨੇ ਦੱਸਿਆ ਕਿ ਐਤਵਾਰ ਰਾਤ ਜਦੋਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਉਸ ਨੇ ਆਪਣੇ ਪਤੀ ਜੀ.ਪੀ. ਨੂੰ ਨਹੀਂ ਦੱਸਿਆ ਕਿਉਂਕਿ ਉਹ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਮਦਦ ਕਰ ਕੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਮਲੇਰਕੋਟਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।


ਉਥੇ ਗੁਰਪ੍ਰੀਤ ਕੌਰ ਦੀ ਬਾਂਹ 'ਤੇ ਪਲਾਸਟਰ ਲਗਾਇਆ ਗਿਆ। ਹੁਣ ਚੋਣਾਂ ਤੋਂ ਬਾਅਦ ਉਸ ਦੀ ਸਰਜਰੀ ਹੋਵੇਗੀ। ਫਿਲਹਾਲ, ਉਹ ਇਸ ਤਰ੍ਹਾਂ ਆਪਣੇ ਪਤੀ ਜੀਪੀ ਲਈ ਪ੍ਰਚਾਰ ਕਰੇਗੀ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial