ਚੰਡੀਗੜ੍ਹਃ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋੰ ਬਾਹਰ ਕੱਢਿਆ ਗਿਆ ਅਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।



ਫ਼ਤਹਿਵੀਰ ਲਈ ਅਨੇਕਾਂ ਲੋਕਾਂ ਨੇ ਦੁਆਵਾਂ ਕੀਤੀਆਂ ਪਰ ਜ਼ਿੰਦਗੀ ਤੇ ਮੌਤ ਨਾਲ ਜੂਝਦਾ ਫ਼ਤਹਿ ਅੰਤ ਇਹ ਲੜਾਈ ਹਾਰ ਗਿਆ। ਉਸ ਦੀ ਮੌਤ ਕਦੋੰ ਹੋਈ ਇਸ ਬਾਰੇ ਡਾਕਟਰਾਂ ਨੇ ਹਾਲੇ ਪੂਰੀ ਜਾਣਕਾਰੀ ਨਹੀੰ ਦਿੱਤੀ ਹੈ। ਸਿਰਫ਼ ਇੰਨਾ ਪਤਾ ਲੱਗਾ ਹੈ ਕਿ ਉਹ ਹੁਣ ਇਸ ਦੁਨੀਆ 'ਤੇ ਨਹੀੰ ਹੈ।

ਬੱਚੇ ਨੂੰ ਮੰਗਲਵਾਰ ਸਵੇਰੇ 5:10 ਮਿੰਟ 'ਤੇ ਬੋਰ 'ਚੋਂ ਬਾਹਰ ਕੱਢਿਆ ਗਿਆ। ਮੰਗਵਾਲ ਦੇ ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚੋੰ ਜਾ ਕੇ ਫਸੇ ਹੋਏ ਬੱਚੇ ਨੂੰ  ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ। ਇਸ ਮਗਰੋੰ ਤੁਰੰਤ ਉਸ ਨੂੰ ਸੜਕੀ ਮਾਰਗ ਰਾਹੀੰ ਪੀਜੀਆਈ ਚੰਡੀਗੜ੍ਹ ਲਿਆੰਦਾ ਗਿਆ, ਇਸ ਦੌਰਾਨ ਉਸ ਦੇ ਦਾਦਾ ਐੰਬੂਲੈੰਸ ਵਿੱਚ ਮੌਜੂਦ ਸਨ।

ਫ਼ਤਹਿਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਕਾਰਨ ਫ਼ਤਹਿ ਦਾ ਜ਼ਿੰਦਗੀ ਦਾ ਅੰਤ ਉਸ ਦੇ ਜਨਮਦਿਨ ਤੋੰ ਹੀ ਅਗਲੇ ਹੀ ਦਿਨ ਹੋ ਗਿਆ।

ਵੀਡੀਓ-