Crime News: ਸਕੂਲ ਜਾਂਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਕੇ ਵਿਆਹ ਲਈ ਦਬਾਅ ਬਣਾ ਰਿਹਾ ਸੀ ਨੌਜਵਾਨ, ਪਿਓ-ਧੀ ਨੇ ਨਿਗਲਿਆ ਜ਼ਹਿਰ
ਦੋਵਾਂ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਨ੍ਹਾਂ ਨੂੰ ਇੱਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਲੜਕੀ ਦੇ ਪਿਤਾ ਮਨੋਜ ਨੇ ਦੱਸਿਆ ਕਿ ਇੱਕ ਨੌਜਵਾਨ ਉਸਦੀ ਧੀ ਨੂੰ ਸਕੂਲ ਜਾਣ-ਜਾਣ ਵੇਲੇ ਤੰਗ ਕਰਦਾ ਸੀ। ਉਹ ਜ਼ਬਰਦਸਤੀ ਵਿਆਹ ਲਈ ਦਬਾਅ ਪਾ ਰਿਹਾ ਸੀ ਤੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ।

Punjab News: ਲੁਧਿਆਣਾ ਵਿੱਚ ਇੱਕ ਨੌਜਵਾਨ ਵੱਲੋਂ ਨਾਬਾਲਗ ਕੁੜੀ ਨਾਲ ਵਿਆਹ ਕਰਨ ਦੇ ਦਬਾਅ ਤੋਂ ਪਰੇਸ਼ਾਨ ਹੋ ਕੇ ਕੁੜੀ ਤੇ ਉਸਦੇ ਪਿਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਮਾਮਲਾ ਜਲੰਧਰ ਬਾਈਪਾਸ ਕਾਲੀ ਸੜਕ ਇਲਾਕੇ ਦਾ ਹੈ। ਦੋਵੇਂ ਪਿਓ-ਧੀ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 16 ਸਾਲਾ ਪੀੜਤਾ 10ਵੀਂ ਜਮਾਤ ਦੀ ਵਿਦਿਆਰਥਣ ਹੈ।
ਪਰਿਵਾਰ ਨੂੰ ਬਦਨਾਮ ਕਰਨ ਦੀਆਂ ਦੇ ਰਿਹਾ ਸੀ ਧਮਕੀਆਂ
ਜਾਣਕਾਰੀ ਅਨੁਸਾਰ ਦੋਵਾਂ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਨ੍ਹਾਂ ਨੂੰ ਇੱਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਲੜਕੀ ਦੇ ਪਿਤਾ ਮਨੋਜ ਨੇ ਦੱਸਿਆ ਕਿ ਇੱਕ ਨੌਜਵਾਨ ਉਸਦੀ ਧੀ ਨੂੰ ਸਕੂਲ ਜਾਣ-ਜਾਣ ਵੇਲੇ ਤੰਗ ਕਰਦਾ ਸੀ। ਉਹ ਜ਼ਬਰਦਸਤੀ ਵਿਆਹ ਲਈ ਦਬਾਅ ਪਾ ਰਿਹਾ ਸੀ ਤੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਪਰ ਨਹੀਂ ਹੋਇਆ ਕੋਈ ਅਸਰ
ਪੀੜਤਾ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੇ ਉਸਦੇ ਭਰਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪਰਿਵਾਰ ਨੇ ਸ਼ਨੀਵਾਰ ਨੂੰ ਬਸਤੀ ਜੋਧੇਵਾਲ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਨੌਜਵਾਨ ਅੱਜ ਵੀ ਉਨ੍ਹਾਂ ਨੂੰ ਤੰਗ ਕਰਦਾ ਰਿਹਾ, ਇਸ ਤੋਂ ਤੰਗ ਆ ਕੇ ਪਿਓ-ਧੀ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਜੋਧੇਵਾਲ ਬਸਤੀ ਥਾਣੇ ਦੀ ਪੁਲਿਸ ਨੇ ਹਸਪਤਾਲ ਵਿੱਚ ਪਿਤਾ ਅਤੇ ਧੀ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















