ਦਸੂਹਾ: ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਬਲਾਕ ਅਧੀਨ ਪੈਂਦੇ ਪਿੰਡ ਮਹਦੀਪੁਰ ਵਿੱਚ ਪਿਉ-ਪੁੱਤਰ ਨੇ ਜ਼ਹਿਰੀਲਾ ਪੱਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਸੁਸਾਇਡ ਨੋਟ ਵਿੱਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨ ਨੂੰ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਤੰਗ ਆ ਮੌਤ ਗਲੇ ਲਗਾ ਰਹੇ ਹਨ।ਡੀਐਸਪੀ ਦਸੂਹਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।


ਮ੍ਰਿਤਕਾਂ ਦੀ ਪਛਾਣ 45 ਸਾਲਾ ਪੁੱਤਰ ਕ੍ਰਿਪਾਲ ਸਿੰਘ ਅਤੇ 70 ਸਾਲ ਪਿਉ ਜਗਤਾਰ ਸਿੰਘ ਵਜੋਂ ਹੋਈ ਹੈ।ਉਨ੍ਹਾਂ ਸੁਸਾਇਡ ਨੋਟ ਵਿੱਚ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਦੀ ਗੱਲ ਕਹੀ ਸੀ ਪਰ ਉਨ੍ਹਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ।ਉਨ੍ਹਾਂ ਅੱਗੇ ਲਿਖਿਆ ਹੈ ਕਿ ਹੁਣ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਸ ਨਾਲ ਕਿਸਾਨੀ ਬਰਬਾਦ ਹੋ ਗਈ ਹੈ। ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।