Crime News: ਜ਼ਮੀਨੀ ਕਲੇਸ਼ ਕਰਕੇ ਪਿਓ-ਪੁੱਤ ਨੂੰ ਕਹੀਆਂ ਅਤੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
Crime News: ਫਾਜ਼ਿਲਕਾ ਦੇ ਤਹਿਸੀਲ ਅਰਨੀਵਾਲਾ ਵਿਖੇ ਪਿੰਡ ਪਾਕਾਂ 'ਚ ਜ਼ਮੀਨ ਦੇ ਝਗੜੇ ਨੂੰ ਲੈਕੇ ਪਿਓ-ਪੁੱਤਰ ਦਾ ਕਤਲ ਹੋਣ ਦਾ ਮਾਮਲਾ ਸਾਮਣੇ ਆਇਆ ਹੈ।
Crime News: ਫਾਜ਼ਿਲਕਾ ਦੇ ਤਹਿਸੀਲ ਅਰਨੀਵਾਲਾ ਵਿਖੇ ਪਿੰਡ ਪਾਕਾਂ 'ਚ ਜ਼ਮੀਨ ਦੇ ਝਗੜੇ ਨੂੰ ਲੈਕੇ ਪਿਓ-ਪੁੱਤਰ ਦਾ ਕਤਲ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਪਿੰਡ ਪਾਕਾਂ ਵਿਖੇ ਪਾਣੀ ਦੀ ਵਾਰੀ ਲਗਾ ਰਹੇ ਪਿਓ ਪੁੱਤਰ ਦਾ ਗੋਲ਼ੀਆਂ ਅਤੇ ਕਹੀਆਂ ਮਾਰ ਕੇ ਬੜ੍ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਿਕ ਮ੍ਰਿਤਕ ਅਤੇ ਹਮਲਾਵਾਰ ਦੋਵੇਂ ਇਕੋ ਹੀ ਪਿੰਡ ਦੇ ਵਾਸੀ ਸਨ।
ਪਾਣੀ ਦੀ ਵਾਰੀ ਲਗਾ ਰਹੇ ਪਿਓ ਪੁੱਤਰ ਦੀ ਜਾਨ ਚਲੀ ਗਈ। ਜਾਣਕਾਰੀ ਦਿੰਦਿਆਂ ਮਿ੍ਤਕ ਅਤਵਾਰ ਸਿੰਘ (58) ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਜੋ ਜ਼ਮੀਨ ਅਵਤਾਰ ਸਿੰਘ ਨੇ ਠੇਕੇ 'ਤੇ ਲਈ ਹੋਈ ਸੀ। ਉਸ ਜ਼ਮੀਨ ਨੂੰ ਪਹਿਲਾਂ ਠੇਕੇ 'ਤੇ ਵਾਹੁੰਣ ਵਾਲੇ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾਂ ਅਤੇ ਹੋਰ ਉਨ੍ਹਾਂ ਨਾਲ ਖਾਰ ਖਾਂਦੇ ਸਨ।
ਉਨ੍ਹਾਂ ਦੱਸਿਆ ਕਿ ਅੱਜ ਮੇਰਾ ਭਰਾ ਅਵਤਾਰ ਸਿੰਘ ਅਤੇ ਉਨ੍ਹਾਂ ਦਾ ਬੇਟਾ ਹਰਮੀਤ ਸਿੰਘ (28) ਉਕਤ ਦੋਸ਼ੀਆਂ ਤੋਂ ਬਾਅਦ ਆਪਣੇ ਠੇਕੇ ਲਏ ਖੇਤ ਵਿਚ ਪਾਣੀ ਵਾਰੀ ਲਗਾ ਰਹੇ ਸਨ। ਇਨੇ ਵਿਚ ਉਕਤ ਕਥਿਤ ਦੋਸ਼ੀ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾਂ ਮੌਕੇ 'ਤੇ ਆਏ ਅਤੇ ਪਹਿਲਾਂ ਮੇਰੇ ਭਤੀਜੇ ਹਰਮੀਤ ਸਿੰਘ ਦੇ ਰਿਵਾਲਵਰ ਨਾਲ ਗੋਲ਼ੀਆਂ ਮਾਰੀਆਂ ਅਤੇ ਉਸ ਤੋਂ ਬਾਅਦ ਮੇਰੇ ਭਰਾ ਅਵਤਾਰ ਸਿੰਘ ਨੂੰ ਵੀ ਗੋਲ਼ੀਆਂ ਮਾਰੀਆਂ ਅਤੇ ਕਹੀਆਂ ਨਾਲ ਵਾਰ ਕਰ ਕਰ ਕੇ ਮੌਕੇ 'ਤੇ ਹੀ ਮਾਰ ਮੁਕਾਇਆ।
ਉਨ੍ਹਾਂ ਕਿਹਾ ਕਿ ਪਹਿਲਾਂ ਉਕਤ ਦੋਸ਼ੀ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾਂ ਇਹ ਜ਼ਮੀਨ ਵਾਹੁੰਦੇ ਸਨ ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ।ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੇਰੇ ਭਰਾ ਅਤੇ ਭਤੀਜੇ ਦਾ ਖੇਤ ਵਿਚ ਹੀ ਕਤਲ ਕਰ ਦਿੱਤਾ।
ਪਿਓ ਪੁੱਤਰ ਦੀ ਦਰਦਨਾਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੁਖਦਾਈ ਗੱਲ ਦਸਣੀ ਬਣਦੀ ਹੈ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ।ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮਿ੍ਤਕ ਨੌਜਵਾਨ ਹਰਮੀਤ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਕੁੱਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ।
ਉੱਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।