ਪੜਚੋਲ ਕਰੋ

ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ

Punjab News: ਗੁਰਦਾਸਪੁਰ ਦੇ ਪਿੰਡ ਸੈਰੋਵਾਲ ਦੇ ਰਹਿਣ ਵਾਲੇ ਇੱਕ ਪਿਓ-ਪੁੱਤ ਆਪਣੀ ਮੰਗਾਂ ਮਨਾਉਣ ਲਈ ਘੁਮਾਣ ਵਿੱਚ 200 ਫੁੱਟ ਉੱਚੇ ਹਾਈ ਵੋਲਟੇਜ ਤਾਰਾਂ ਵਾਲੇ ਟਾਵਰ 'ਤੇ ਚੜ੍ਹ ਗਏ ਸਨ।

Punjab News: ਗੁਰਦਾਸਪੁਰ ਦੇ ਪਿੰਡ ਸੈਰੋਵਾਲ ਦੇ ਰਹਿਣ ਵਾਲੇ ਇੱਕ ਪਿਓ-ਪੁੱਤ ਆਪਣੀ ਮੰਗਾਂ ਮਨਾਉਣ ਲਈ ਘੁਮਾਣ ਵਿੱਚ 200 ਫੁੱਟ ਉੱਚੇ ਹਾਈ ਵੋਲਟੇਜ ਤਾਰਾਂ ਵਾਲੇ ਟਾਵਰ 'ਤੇ ਚੜ੍ਹ ਗਏ ਸਨ। ਦੋਵੇਂ ਬੁੱਧਵਾਰ ਸਵੇਰੇ 9 ਵਜੇ ਟਾਵਰ 'ਤੇ ਚੜ੍ਹੇ ਸਨ ਅਤੇ 55 ਘੰਟਿਆਂ ਬਾਅਦ ਥੱਲ੍ਹੇ ਉਤਰੇ ਹਨ। ਡੀਐਸਪੀ ਦੇ ਭਰੋਸੇ ਤੋਂ ਬਾਅਦ ਪਿਓ-ਪੁੱਤ ਦੀ ਜੋੜੀ ਨੂੰ ਹੇਠਾਂ ਉਤਾਰਿਆ ਗਿਆ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਥਾਨਕ ਪੁਲਿਸ ਨੇ ਉਨ੍ਹਾਂ ਨੂੰ ਕਈ ਵਾਰ ਹੇਠਾਂ ਆਉਣ ਲਈ ਕਿਹਾ ਸੀ। ਪਰ, ਦੋਵੇਂ ਪਿਓ-ਪੁੱਤ 55 ਘੰਟਿਆਂ ਤੱਕ ਟਾਵਰ 'ਤੇ ਵੀ ਚੜ੍ਹੇ ਰਹੇ।

ਇਸ ਦੌਰਾਨ ਲੋਕਾਂ ਨੇ ਪਿਓ-ਪੁੱਤ ਦੀ ਜੋੜੀ ਨੂੰ ਥੱਲ੍ਹੇ ਆਉਣ ਲਈ ਵੀ ਕਿਹਾ ਪਰ ਉਹ ਆਪਣੀ ਜ਼ਿੱਦ 'ਤੇ ਅੜੇ ਰਹੇ। ਦੋਵਾਂ ਦੀ ਪਛਾਣ ਹਰਮਨ ਸਿੰਘ ਅਤੇ ਉਸਦੇ ਪਿਤਾ ਹਰਦੇਵ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਸ਼ੈਲੀਵਾਲ ਦੇ ਰਹਿਣ ਵਾਲੇ ਹਨ।

ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਦੇਵਾਂਗੇ ਧਰਨਾ
ਡੀਐਸਪੀ ਟੀਪੀ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਰਕੇ 15 ਦਿਨਾਂ ਦੇ ਅੰਦਰ ਹੱਲ ਕਰ ਲਿਆ ਜਾਵੇਗਾ। ਪੁਲਿਸ ਦੇ ਭਰੋਸੇ ਦੇ ਜਵਾਬ ਵਿੱਚ ਦੋਵੇਂ ਵਿਅਕਤੀ ਝੁਕ ਗਏ ਹਨ। ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਅਤੇ ਹਰਵਿੰਦਰ ਸਿੰਘ ਮੱਲੀ ਨੇ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਕੇਸ ਖਾਰਜ ਨਹੀਂ ਕੀਤਾ ਜਾਂਦਾ, ਤਾਂ ਉਹ 32 ਸੰਗਠਨਾਂ ਨਾਲ ਮਿਲ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨਗੇ।

ਟਾਵਰ 'ਤੇ ਚੜ੍ਹਨਾ ਮਜਬੂਰੀ ਸੀ

ਹਰਦੇਵ ਸਿੰਘ ਨੇ ਦੱਸਿਆ ਕਿ 2021 ਵਿੱਚ ਕੁਝ ਪਿੰਡ ਵਾਸੀਆਂ ਨੇ ਉਸਦੇ ਪੁੱਤਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ, ਜਿਸ ਵੇਲੇ ਉਹ ਸੀਨੀਅਰ ਸੈਕੰਡਰੀ ਸਕੂਲ, ਘੁਮਾਣ ਵਿੱਚ ਪ੍ਰੀਖਿਆ ਦੇ ਰਿਹਾ ਸੀ। ਮੁਲਜ਼ਮਾਂ ਨੂੰ ਕੁਝ ਦਿਨ ਪਹਿਲਾਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਉਹ ਉਸਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ।

ਉਨ੍ਹਾਂ ਨੇ ਉਸ ਵਿਰੁੱਧ ਝੂਠਾ ਕੇਸ ਵੀ ਦਰਜ ਕਰ ਦਿੱਤਾ, ਜਿਸ ਕਾਰਨ ਪੁਲਿਸ ਛਾਪਾ ਮਾਰਿਆ ਗਿਆ ਅਤੇ ਉਸਦੇ ਛੋਟੇ ਪੁੱਤਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਕਾਰਨ ਉਸਨੂੰ ਅਤੇ ਉਸਦੇ ਪੁੱਤਰ ਨੂੰ ਟਾਵਰ 'ਤੇ ਚੜ੍ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਉੱਥੇ ਹੀ ਰਹਿਣ ਲਈ ਮਜਬੂਰ ਹੋਣਾ ਪਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget