ਪੜਚੋਲ ਕਰੋ

ਖੰਨਾ ਪੁਲਿਸ ਤੇ ਪਾਦਰੀ ਹਵਾਲਾ ਮਾਮਲੇ ਸਬੰਧੀ ਅਕਾਲੀ ਦਲ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, IG ਕ੍ਰਾਈਮ ਨੂੰ ਸੌਪੀ ਜਾਂਚ

ਚੰਡੀਗੜ੍ਹ: ਖੰਨਾ ਪੁਲਿਸ ਤੇ ਜਲੰਧਰ ਦੇ ਪਾਦਰੀ ਦੇ ਕਥਿਤ ਹਵਾਲਾ ਮਾਮਲੇ ਸਬੰਧੀ ਅੱਜ ਅਕਾਲੀ ਦਲ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਅਰਜ਼ੀ ਦਿੱਤੀ ਹੈ। ਉੱਧਰ ਖੰਨਾ ਦੇ ਐਸਐਸਪੀ 'ਤੇ ਇਲਜ਼ਾਮ ਲੱਗਣ ਤੋਂ ਬਾਅਦ ਪੁਲਿਸ ਨੇ ਵੀ ਇਸ ਦੀ ਜਾਂਚ ਆਈਜੀ ਕ੍ਰਾਈਮ ਨੂੰ ਸੌਂਪ ਦਿੱਤੀ ਹੈ। IG ਕ੍ਰਾਈਮ ਕੋਲ ਪਹੁੰਚਿਆ ਮਾਮਲਾ ਲੁਧਿਆਣਾ ਰੇਂਜ ਦੇ DIG ਰਣਬੀਰ ਸਿੰਘ ਖਟੜਾ ਨੇ ਪੁਸ਼ਟੀ ਕੀਤੀ ਕਿ ਪਾਦਰੀ ਵੱਲੋਂ ਐਸਐਸਪੀ 'ਤੇ ਇਲਜ਼ਾਮ ਲਾਉਣ ਤੋਂ ਬਾਅਦ DGP ਦਫ਼ਤਰ ਨੇ ਇਸ ਮਾਮਲੇ ਦੀ ਜਾਂਚ IG ਕ੍ਰਾਈਮ ਨੂੰ ਸੌਪ ਦਿੱਤੀ ਗਈ ਹੈ। DIG ਦਾ ਕਹਿਣਾ ਹੈ ਕੇ ਉਨ੍ਹਾਂ ਆਪਣੀ ਰਿਪੋਰਟ DGP ਦਫ਼ਤਰ ਨੂੰ ਭੇਜ ਦਿੱਤੀ ਸੀ। ਹੁਣ ਪਤਾ ਲੱਗਾ ਹੈ ਕੇ ਇਸ ਮਾਮਲੇ ਦੀ ਜਾਂਚ IG ਕ੍ਰਾਈਮ ਨੂੰ ਦਿੱਤੀ ਗਈ ਹੈ। ਪੂਰਾ ਮਾਮਲਾ- ਪੁਲਿਸ ਦਾ ਪੱਖ ਖੰਨਾ ਪੁਲਿਸ ਦੇ ਐਸਐਸਪੀ ਧਰੁਵ ਦਹੀਆ ਮੁਤਾਬਕ ਸ਼ਨੀਵਾਰ ਰਾਤ ਨੂੰ ਜਲੰਧਰ ਦੇ ਪ੍ਰਤਾਪਪੁਰਾ ਚਰਚ ਦੇ ਪਾਦਰੀ ਐਂਥਨੀ ਨੂੰ ਖੰਨਾ ਦੇ ਵਿੱਚ ਹੀ ਨਾਕੇ ਤੋਂ 9.66 ਕਰੋੜ ਰੁਪਏ ਦੇ ਨਾਲ ਫੜਿਆ। ਪਾਦਰੀ ਦੇ ਨਾਲ ਇੱਕ ਔਰਤ ਤੇ ਪੰਜ ਬੰਦੇ ਹੋਰ ਸਨ। ਕੋਈ ਵੀ ਪੈਸਿਆਂ ਦਾ ਸੋਰਸ ਨਹੀਂ ਦੱਸ ਸਕਿਆ। ਪੁਲਿਸ ਮੁਤਾਬਕ ਇਹ ਪੈਸਾ ਹਵਾਲਾ ਦਾ ਹੋ ਸਕਦਾ ਸੀ। ਸਬੰਧਤ ਖ਼ਬਰ- ਪਾਦਰੀ ਤੋਂ ਜ਼ਬਤ ਹੋਏ ਕਰੋੜਾਂ ਰੁਪਏ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ 'ਦਿਲਚਸਪੀ' ਪੁਲਿਸ ਨੇ ਇਨਕਮ ਟੈਕਸ ਵਿਭਾਗ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਇਸ ਦੀ ਜਾਣਦਾਰੀ ਦੇ ਦਿੱਤੀ। ਦੂਜੇ ਪਾਸੇ ਇਹ ਚਰਚਾਵਾਂ ਵੀ ਹੋਣ ਲੱਗੀਆਂ ਕਿ ਸ਼ਾਇਦ ਇਹ ਪੈਸਾ ਚੋਣਾਂ ਵਿੱਚ ਇਸਤੇਮਾਲ ਹੋਣਾ ਸੀ ਜਾਂ ਇਸ ਨੂੰ ਧਰਮ ਪਰਿਵਰਤਨ ਵਾਸਤੇ ਵੀ ਵਰਤਿਆ ਜਾ ਸਕਦਾ ਸੀ। ਪਾਦਰੀ ਦਾ ਪੱਖ ਪਰ ਪੁਲਿਸ ਦੇ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਪਾਦਰੀ ਐਂਥਨੀ ਐਤਵਾਰ ਸ਼ਾਮ ਨੂੰ ਅਚਾਨਕ ਮੀਡੀਆ ਸਾਹਮਣੇ ਆਏ ਤੇ ਦੱਸਿਆ ਕਿ ਇਹ ਪੈਸਾ ਹਵਾਲਾ ਦਾ ਨਹੀਂ ਹੈ ਸਗੋਂ ਕਿਤਾਬਾਂ ਤੇ ਹੋਰ ਸਟੇਸ਼ਨਰੀ ਵੇਚ ਕੇ ਕਮਾਇਆ ਗਿਆ ਹੈ। ਉਨ੍ਹਾਂ ਦੀ ਕੰਪਨੀ ਹੈ ਜਿਸ ਦੇ ਚਾਰ ਪਾਰਟਨਰਜ਼ ਹਨ। ਇਸ ਤੋਂ ਇਲਾਵਾ ਪਾਦਰੀ ਨੇ ਖੰਨਾ ਦੇ ਐਸਐਸਪੀ 'ਤੇ ਵੱਡਾ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਨਾਕੇ ਤੋਂ ਨਹੀਂ ਫੜਿਆ ਗਿਆ, ਸਗੋਂ ਜਲੰਧਰ ਵਿੱਚ ਡਾਇਓਸਿਸ ਵੱਲੋਂ ਦਿੱਤੇ ਘਰ ਤੋਂ ਫੜਿਆ ਗਿਆ ਸੀ। ਸਬੰਧਤ ਖ਼ਬਰ- ਪੁਲਿਸ ਨੇ ਕਿਹਾ 9 ਕਰੋੜ ਫੜੇ, ਪਰ ਫਾਦਰ ਐਂਥਨੀ ਨੇ ਦੱਸੇ 15 ਕਰੋੜ ਉਨ੍ਹਾਂ ਦੱਸਿਆ ਕਿ ਜਦੋਂ ਖੰਨਾ ਪੁਲਿਸ ਆਈ ਤਾਂ ਬੈਂਕ ਦੇ ਮੁਲਾਜ਼ਮ ਪੈਸੇ ਗਿਣ ਰਹੇ ਸਨ। ਪੈਸੇ ਬੈਂਕ ਵਿੱਚ ਜਮ੍ਹਾ ਕਰਵਾਉਣ ਲਈ ਹੀ ਉਨ੍ਹਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਦੇ ਆਉਣ 'ਤੇ ਘਰ ਵਿੱਚ 16 ਕਰੋੜ ਰੁਪਏ ਮੌਜੂਦ ਸਨ। ਇਨਕਮ ਟੈਕਸ ਡਿਪਾਰਟਮੈਂਟ ਨੂੰ ਪੁਲਿਸ ਨੇ ਸਿਰਫ 9.66 ਕਰੋੜ ਦਿੱਤੇ ਹਨ। ਬਾਕੀ ਪੈਸਾ ਗਾਇਬ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget