Mansa News : ਮਾਨਸਾ ਦੇ ਨੇੜਲੇ ਪਿੰਡ ਖਿਆਲਾ ਖ਼ੁਰਦ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਿਓ ਵੱਲੋਂ ਆਪਣੇ ਹੀ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।   ਪੁਲਿਸ ਨੇ ਮ੍ਰਿਤਕ ਦੀ ਭੈਣ ਜਸਵੀਰ ਕੌਰ ਦੀ ਸ਼ਿਕਾਇਤ ’ਤੇ ਚੇਤ ਸਿੰਘ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਅਤੇ ਜਲਦੀ ਹੀ ਚੇਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 



ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (30) ਰੋਜ਼ਾਨਾ ਸ਼ਰਾਬ ਪੀ ਕੇ ਆਪਣੇ ਪਿਓ ਦੀ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ ਪ੍ਰੇਸ਼ਾਨ ਆ ਕੇ ਚੇਤ ਸਿੰਘ ਨੇ ਉਸਦਾ ਖਪਰਾ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਭੈਣ ਜਸਵੀਰ ਕੌਰ ਦੇ ਬਿਆਨਾਂ ਉਤੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਚੇਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 


 

ਥਾਣਾ ਮੁੱਖੀ ਸਦਰ ਮਾਨਸਾ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਅੱਜ ਉਸ ਦਾ ਆਪਣੇ ਪਿਤਾ ਚੇਤ ਸਿੰਘ ਨਾਲ ਮਾਮੂਲੀ ਤਕਰਾਰ ਹੋ ਗਈ। ਜਿਸ ਤੋਂ ਬਾਅਦ ਚੇਤ ਸਿੰਘ ਨੇ ਆਪਣੇ ਲੜਕੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ।

 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਬਟਾਲਾ 'ਚ ਪਿਤਾ ਨੇ ਪੁੱਤ ਦਾ ਕਤਲ ਕਰ ਕੇ ਖੁਦ ਨੂੰ ਗੋਲੀ ਮਾਰੀ ਸੀ। 29 ਮਾਰਚ ਨੂੰ ਪੁੱਤਰ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਅਜਨਾਲਾ ਥਾਣੇ ਵਿੱਚ ਤਾਇਨਾਤ ਉਸ ਦੇ ਪਿਤਾ ਏਐੱਸਆਈ ਜਸਬੀਰ ਸਿੰਘ ਨੇ ਵੀ ਅਗਲੇ ਦਿਨ ਸਦਮੇ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।