Punjab News : ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਾਸ਼ਾਂ ਬਦਲ ਗਈਆਂ , ਜਿਸ ਤੋਂ ਬਾਅਦ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾ ਮੁੱਖ ਗੇਟ ਬੰਦ ਕਰ ਧਰਨਾ ਲਾ ਦਿੱਤਾ ਸੀ। ਦੇਰ ਰਾਤ ਤੱਕ ਇਹ ਧਰਨਾ ਚਲਦਾ ਰਿਹਾ ,ਜਿਸ ਤੋਂ ਬਾਅਦ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਵਨਾ ਧਰਨੇ ਵਿੱਚ ਪਹੁੰਚੇ। 


 

 ਵਿਧਾਇਕ ਨਰਿੰਦਰਪਾਲ ਸਵਨਾ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਧਰਨਾ ਖ਼ਤਮ ਕਰਵਾ ਦਿੱਤਾ ਅਤੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿਖਾਇਆ। ਉੱਥੇ ਹੀ ਇਸ ਮਾਮਲੇ 'ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਵਿਧਾਇਕ ਨੇ ਦਾਅਵਾ ਕੀਤਾ ਕਿ ਤਿੰਨ ਦਿਨਾਂ ਵਿਚ ਗਠਿਤ ਕੀਤੀ ਕਮੇਟੀ ਵੱਲੋਂ ਰਿਪੋਰਟ ਦਿੱਤੀ ਜਾਵੇਗੀ ,ਜਿਸ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ। 

 




ਦੱਸ ਦੇਈਏ ਕਿ ਕੱਲ੍ਹ ਸਰਕਾਰੀ ਹਸਪਤਾਲ ਵਿੱਚ ਗਲਤੀ ਦੇ ਨਾਲ ਲਾਸ਼ਾਂ ਬਦਲ ਗਈਆਂ ਸੀ। ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪਰਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਪਹਿਚਾਨਣ ਤੋਂ ਇਨਕਾਰ ਕਰ ਦਿੱਤਾ ਤੇ ਗਲਤੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਲਾਸ਼ ਲੈ ਕੇ ਗਏ। ਦੂਜੀ ਧਿਰ ਨੇ ਉਸਦਾ ਅੰਤਿਮ ਸਸਕਾਰ ਤੱਕ ਕਰ ਦਿੱਤਾ ,ਜਿਸ ਤੋਂ ਬਾਅਦ ਰੋਸ 'ਚ ਆਏ ਪਰਿਵਾਰਕ ਮੈਂਬਰਾਂ ਨੇ ਧਰਨਾ ਲਾ ਦਿੱਤਾ ਸੀ।

 



 

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਦੌਰਾਨ ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਸਾਹਮਣੇ ਆਇਆ ਸੀ। 20 ਜੁਲਾਈ 2020 ਨੂੰ ਦੋ ਭਰਾਵਾਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਹ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਕੋਵਿਡ ਕਾਰਨ ਕਥਿਤ ਮੌਤ ਤੋਂ ਬਾਅਦ ਉਨ੍ਹਾਂ ਨੂੰ ਦਿੱਤੀ ਗਈ ਲਾਸ਼ ਅਸਲ ਵਿੱਚ ਇੱਕ ਔਰਤ ਦੀ ਸੀ ਅਤੇ ਉਨ੍ਹਾਂ ਦਾ ਬਾਪ ਅਜੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।