ਪੜਚੋਲ ਕਰੋ

ਵਿਦਿਆਰਥੀਆਂ ਤੋਂ ਹਜ਼ਾਰ-ਹਜ਼ਾਰ ਰੁਪਏ ਫੀਸ ਲੈ ਕੇ ਅਧਿਆਪਕ ਹੋਇਆ ਫਰਾਰ, ਸੜਕਾਂ 'ਤੇ ਉਤਰੇ ਵਿਦਿਆਰਥੀ

ਫਾਜ਼ਿਲਕਾ ਦੇ ਸਰਕਾਰੀ ਸਕੂਲ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਸਰਕਾਰੀ ਸਕੂਲ ਦੇ ਵਿਦਿਆਰਥੀ ਫੀਸਾਂ ਦੇ ਮਾਮਲੇ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਫਾਜ਼ਿਲਕਾ : ਫਾਜ਼ਿਲਕਾ ਦੇ ਸਰਕਾਰੀ ਸਕੂਲ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਸਰਕਾਰੀ ਸਕੂਲ ਦੇ ਵਿਦਿਆਰਥੀ ਫੀਸਾਂ ਦੇ ਮਾਮਲੇ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰੀ ਸਕੂਲ 'ਚ ਪੜ੍ਹਦੇ ਉਨ੍ਹਾਂ ਸਾਰੇ ਵਿਦਿਆਰਥੀਆਂ ਵੱਲੋ ਆਪਣੀ ਫ਼ੀਸ ਅਧਿਆਪਕ ਨੂੰ ਜਮ੍ਹਾਂ ਕਰਵਾਈ ਗਈ ਪਰ ਪ੍ਰਿੰਸੀਪਲ ਵੱਲੋਂ ਉਨ੍ਹਾਂ ਤੋਂ ਦੁਬਾਰਾ ਫੀਸ ਮੰਗੀ ਜਾ ਰਹੀ ਹੈ। 

ਜਿਸ 'ਤੇ ਉਨ੍ਹਾਂ ਨੇ ਕਿਹਾ ਕਿ ਫੀਸ ਉਨ੍ਹਾਂ ਵੱਲੋਂ ਦਿੱਤੀ ਜਾ ਚੁੱਕੀ ਹੈ ਤਾਂ ਪ੍ਰਿੰਸੀਪਲ ਦਾ ਉਨ੍ਹਾਂ ਨੂੰ ਤਰਕ ਇਹ ਹੈ ਕਿ ਉਕਤ ਅਧਿਆਪਕ ਫ਼ਰਾਰ ਹੋ ਗਿਆ ਤੇ ਹੁਣ ਪ੍ਰਿੰਸੀਪਲ ਵੱਲੋਂ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਤੋਂ ਦੁਬਾਰਾ ਫੀਸ ਮੰਗੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਸੜਕਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਸੰਬੰਧਤ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ।  
 
ਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਮਹੀਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਤੋਂ ਕਲਾਸ ਇੰਚਾਰਜ ਹਿਮਾਂਸ਼ੂ ਨੇ ਫੀਸ ਦੇ ਨਾਮ 'ਤੇ 1000-1000 ਰੁਪਏ ਇਕੱਠੇ ਕਰ ਲਏ ਅਤੇ ਉਸ ਤੋਂ ਮਹੀਨਾ ਬਾਅਦ ਤੱਕ ਉਕਤ ਅਧਿਆਪਕ ਸਕੂਲ ਵੀ ਆਉਂਦਾ ਰਿਹਾ। ਬਾਅਦ ਵਿਚ ਸਕੂਲ ਦੇ ਪਿੰ੍ਸੀਪਲ ਨਾਲ ਕੋਈ ਨਿੱਜੀ ਝਗੜਾ ਹੋਣ ਤੋਂ ਬਾਅਦ ਉਕਤ ਅਧਿਆਪਕ ਸਕੂਲ ਛੱਡ ਕੇ ਚੰਡੀਗੜ੍ਹ ਸ਼ਿਫਟ ਹੋ ਗਿਆ ਹੈ।
 
ਇਸ ਮਾਮਲੇ ਨੂੰ ਲੈ ਕੇ ਉਕਤ ਅਧਿਆਪਕ ਦਾ ਕਹਿਣਾ ਹੈ ਕਿ ਉਹ ਪੈਸੇ ਪ੍ਰਿੰਸੀਪਲ ਨੂੰ ਜਮਾਂ ਕਰਵਾ ਗਿਆ ਹੈ ਅਤੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਕਤ ਅਧਿਆਪਕ ਪੈਸੇ ਲੈ ਕੇ ਭੱਜ ਗਿਆ ਹੈ। ਹੁਣ ਇਸ ਨਿੱਜੀ ਲੜਾਈ ਵਿੱਚ ਵਿਦਿਆਰਥੀ ਪਿਸ ਰਹੇ ਹਨ। ਵਿਦਿਆਰਥੀਆਂ ਨੂੰ ਪਹਿਲਾਂ ਭਰੀ ਹੋਈ ਫ਼ੀਸ ਨੂੰ ਹੀ ਦੁਬਾਰਾ ਭਰਨ ਨੂੰ ਕਹਿ ਦਿੱਤਾ ਗਿਆ ਹੈ। ਜੋ ਵਿਦਿਆਰਥੀ ਇਹ ਨਾਜਾਇਜ਼ ਫੀਸ ਨਹੀਂ ਭਰ ਰਿਹਾ ਉਸਨੂੰ ਨਾਮ ਕੱਟ ਦੇਣ ਦੀ ਧਮਕੀ ਦਿੱਤੀ ਜਾ ਰਹੀ ਹੈ।  
 
 ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਗਰੀਬ ਘਰਾਂ ਦੇ ਵਿਦਿਆਰਥੀ ਹਾਂ। ਪਹਿਲਾਂ ਹੀ ਸਾਡੇ ਮਾਪਿਆਂ ਨੇ ਬੜੇ ਔਖੇ ਹੋ ਕੇ ਫੀਸਾਂ ਭਰੀਆਂ ਸਨ ਪਰ ਹੁਣ ਅਧਿਆਪਕਾਂ ਦੇ ਆਪਸੀ ਰੌਲੇ ਕਰਕੇ ਸਾਡੇ ਤੋਂ ਦੁਬਾਰਾ ਫੀਸ ਮੰਗੀ ਜਾ ਰਹੀ ਹੈ ਜੋ ਕਿ ਗਲਤ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget