ਪੜਚੋਲ ਕਰੋ
Advertisement
ਪਹਿਲਾਂ ਕੈਬਨਿਟ ਮੰਤਰੀ ਤੇ ਹੁਣ ਕਾਂਗਰਸੀ ਵਿਧਾਇਕ ਨੇ ਮਹਿਲਾ ਪੁਲਿਸ ਅਧਿਕਾਰੀ ਨਾਲ ਫ਼ੋਨ 'ਤੇ ਕੀਤੀ ਬਦਸਲੂਕੀ
ਫ਼ਾਜ਼ਿਲਕਾ: ਮਹਿਲਾ ਆਈਏਐਸ ਅਧਿਕਾਰੀ ਨੂੰ ਮੋਬਾਈਲ 'ਤੇ ਸੰਦੇਸ਼ ਭੇਜਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਤੋਂ ਬਾਅਦ ਹੁਣ ਮੋਬਾਈਲ ਫ਼ੋਨ 'ਤੇ ਮਹਿਲਾ ਪੁਲਿਸ ਅਧਿਕਾਰੀ ਨਾਲ ਅਵਾ-ਤਵਾ ਬੋਲਣ ਕਰਕੇ ਇੱਕ ਹੋਰ ਕਾਂਗਰਸੀ ਵਿਧਾਇਕ ਸੁਰਖੀਆਂ ਵਿੱਚ ਛਾ ਗਿਆ ਹੈ। ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਅਤੇ ਕਾਂਗਰਸ ਦੇ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ 'ਤੇ ਮਹਿਲਾ ਪੁਲਿਸ ਅਧਿਕਾਰੀ ਨਾਲ ਬਦਤਮੀਜ਼ੀ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਸਬੰਧੀ ਦਵਿੰਦਰ ਸਿੰਘ ਘੁਬਾਇਆ ਦਾ ਕਥਿਤ ਆਡੀਓ ਕਲਿੱਪ ਵੀ ਵਾਇਰਲ ਹੋ ਰਿਹਾ ਹੈ।
ਦਰਅਸਲ, ਫ਼ਾਜ਼ਿਲਕਾ ਥਾਣਾ ਸਿਟੀ ਵਿਖੇ ਤਾਇਨਾਤ ਲਵਮੀਤ ਕੌਰ ਨਾਲ ਦਵਿੰਦਰ ਘੁਬਾਇਆ ਦੀ ਕਥਿਤ ਫ਼ੋਨ ਰਿਕਾਰਡਿੰਗ ਵਾਇਰਲ ਹੋ ਰਹੀ ਹੈ। ਇਸ ਰਿਕਾਰਡਿੰਗ ਵਿੱਚ ਘੁਬਾਇਆ ਮਹਿਲਾ ਐਸਐਚਓ ਨਾਲ ਆਪਣੇ ਸਮਰਥਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਾ ਰਹੇ ਹਨ ਅਤੇ ਬਹਿਸ ਕਰਦੇ ਹਨ। ਕਥਿਤ ਰਿਕਾਰਡਿੰਗ ਵਿੱਚ ਘੁਬਾਇਆ ਦੀ ਭਾਸ਼ਾ ਦਾ ਪੱਧਰ ਕਾਫੀ ਨੀਵਾਂ ਚਲਾ ਜਾਂਦਾ ਹੈ।
ਇਸ ਸਬੰਧੀ ਥਾਣਾ ਸਿਟੀ ਦੀ ਮੁਖੀ ਲਵਮੀਤ ਕੌਰ ਨੇ ਦੱਸਿਆ ਕਿ ਇਹ ਚਾਰ ਦਿਨ ਪੁਰਾਣਾ ਮਾਮਲਾ ਹੈ। ਮਹਿਲਾ ਅਧਿਕਾਰੀ ਮੁਤਾਬਕ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ ਤੇ ਉਹੀ ਅੱਗੇ ਕਾਰਵਾਈ ਕਰਨਗੇ।
ਵਿਧਾਇਕ ਦਵਿੰਦਰ ਘੁਬਾਇਆ ਨੇ ਮੰਨਿਆ ਕਿ ਉਨ੍ਹਾਂ ਦੀ ਉਕਤ ਮਹਿਲਾ ਅਧਿਕਾਰੀ ਨਾਲ ਗੱਲਬਾਤ ਹੋਈ ਸੀ ਅਤੇ ਉਹ ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਵਰਜਣਾ ਚਾਹੁੰਦੇ ਸੀ। ਹੁਣ ਦੇਖਣਾ ਹੋਵੇਗਾ ਕਿ ਇਹ ਮਾਮਲਾ ਅੱਗੇ ਕਿਹੜੇ ਮੋੜ ਲੈਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement