ਸੁਨੀਲ ਨਾਗਪਾਲ ਦੀ ਰਿਪੋਰਟ 

 

 Fazilka News : ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ 30 ਪੈਕਟਾਂ 'ਚ ਪੈਕ 25 ਕਿਲੋ ਹੈਰੋਇਨ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਇੱਕ ਪਿਸਤੌਲ, ਦੋ ਮੈਗਜ਼ੀਨ, 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ

ਭਾਰਤ-ਪਾਕਿਸਤਾਨ ਸਰਹੱਦ ਦੇ ਪਿੰਡ 'ਚ ਚੂੜੀ ਵਾਲਾ ਚਿਸ਼ਤੀ ਨੇੜੇ ਕਰੀਬ 2 ਕਿਲੋਮੀਟਰ ਭਾਰਤ ਅੰਦਰ ਇਹ ਨਸ਼ੇ ਦੀ ਖੇਪ ਹੈ। ਭਾਵੇਂ ਬੀਐਸਐਫ ਨੇ ਵੀ ਗੋਲੀਬਾਰੀ ਕੀਤੀ ਪਰ ਡਰੋਨ ਵਾਪਸ ਜਾਣ ਵਿੱਚ ਕਾਮਯਾਬ ਹੋ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਵੀ ਲਗਾਤਾਰ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।

 

ਜਾਣਕਾਰੀ ਅਨੁਸਾਰ ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ 55 ਬਟਾਲੀਅਨ ਦੇ ਬੀ.ਐੱਸ.ਐੱਫ. ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ 25 ਕਿੱਲੋ ਹੈਰੋਇਨ ਦੀ ਵੱਡੀ ਖ਼ੇਪ ਭੇਜੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਜੋ ਹੈਰੋਇਨ ਭੇਜੀ ਗਈ ਸੀ, ਇਸ ਦਾ ਭਾਰਤੀ ਜਵਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਡਰੋਨ 'ਤੇ ਫਾਇੰਰਿਗ ਕਰਨੀ ਸ਼ੁਰੂ ਕਰ ਦਿੱਤੀ ਗਈ।


 ਇਹ ਵੀ ਪੜ੍ਹੋ : ਨੌਜਵਾਨ ਦੀ ਬੱਸ ਹੇਠਾਂ ਆਉਣ ਕਾਰਨ ਮੌਤ , ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਸੜਕ ’ਤੇ ਰੱਖ ਕੇ ਕੀਤਾ ਰੋਡ ਜਾਮ


 

ਜਿਸ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ ਪਰ ਭਾਰਤੀ ਜਵਾਨਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦਾ ਵਜ਼ਨ 7 ਕਿੱਲੋਂ ਤੋਂ ਵੱਧ ਦੱਸਿਆ ਜਾ ਰਿਹਾ ਹੈ। ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਪਿਸਤੌਲ, 50 ਮੈਗਜ਼ੀਨ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਸਰਚ ਆਪਰੇਸ਼ਨ ਜਾਰੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।