Fazilka News: ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਅਰਨੀਵਾਲਾ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦਾਦੀ ਅਤੇ ਪੋਤੇ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੂਰਾ ਪਰਿਵਾਰ ਇੱਕ ਰੂਮ ਦੇ ਵਿੱਚ AC ਲਾ ਕੇ ਸੁੱਤਾ ਪਿਆ ਸੀ। ਅਚਾਨਕ ਕਮਰੇ ਦੀ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ 'ਚ ਦਾਦੀ-ਪੋਤੇ ਦੀ ਮੌਤ ਹੋ ਗਈ।
ਪੂਰਾ ਪਰਿਵਾਰ ਇੱਕ ਰੂਮ ਦੇ ਵਿੱਚ AC ਲਾ ਕੇ ਸੁੱਤਾ ਸੀ
ਮਿਲੀ ਜਾਣਕਾਰੀ ਮੁਤਾਬਕ ਮਰਹੂਮ ਸੁਭਾਸ਼ ਮਹਿੰਦੀਰੱਤਾ ਡੇਅਰੀ ਵਾਲਾ ਦੇ ਪਰਿਵਾਰ ਦੇ ਚਾਰ ਜੀਅ ਇੱਕ ਕਮਰੇ ਵਿਚ ਹੀ ਸੁੱਤੇ ਪਏ ਸਨ। ਜਾਣਕਾਰੀ ਅਨੁਸਾਰ ਘਰ ਦਾ ਮਾਲਕ ਰਜਤ ਕੁਮਾਰ ਲਗਭਗ ਰਾਤ ਇਕ ਕੁ ਵਜੇ ਬਾਥਰੂਮ ਕਰਨ ਵਾਸਤੇ ਉੁੱਠੇ ਤਾਂ ਪਿਛੋਂ ਅਚਾਨਕ ਹੀ ਕਮਰੇ ਦੀ ਛੱਤ ਡਿੱਗ ਪਈ, ਜਿਸ ਦੇ ਮਲਬੇ ਹੇਠਾਂ ਆਉਣ ਨਾਲ ਉਸ ਦੀ ਮਾਂ ਅਤੇ 5 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਰਜਤ ਦੀ ਪਤਨੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਕਿਉਂਕਿ ਉਹ ਵੀ ਏ. ਸੀ. ਵਾਲੇ ਕਮਰੇ ਵਿਚ ਪਰਿਵਾਰ ਦੇ ਨਾਲ ਸੁੱਤੀ ਹੋਈ ਸੀ।
ਰਜਤ ਦੇ ਚਾਚੇ ਦੇ ਮੁੰਡੇ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਨੇ ਫੋਨ ਕਰਕੇ ਬੁਲਾਇਆ ਗਿਆ ਸੀ । ਫੋਨ ਤੋਂ ਹੀ ਉਨ੍ਹਾਂ ਨੂੰ ਪਤਾ ਚੱਲਿਆ ਕਿ ਕਮਰੇ ਦੀ ਛੱਤ ਡਿੱਗ ਗਈ ਹੈ ਅਤੇ ਪਰਿਵਾਰ ਨਾਲ ਆ ਦੁਖਦਾਈਕ ਘਟਨਾ ਵਾਪਰ ਗਈ ਹੈ। ਉਹ ਮੌਕੇ 'ਤੇ ਹੀ ਆਪਣੀ ਤਾਈ ਅਤੇ ਭਤੀਜੇ ਨੂੰ ਫਾਜ਼ਿਲਕਾ ਹਸਪਤਾਲ ਲੈ ਕੇ ਗਏ ਤਾਂ ਡਾਕਟਰ ਨੇ ਚੈਕਅੱਪ ਕਰਕੇ ਦੋਵਾਂ ਨੂੰ ਮ੍ਰਿਤਕ ਕਰਾਰ ਦਿਤਾ। ਮੌਕੇ 'ਤੇ ਸਥਾਨਕ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਸੀ ਜਿਨ੍ਹਾਂ ਵੱਲੋਂ ਮੁੱਢਲੀ ਕਾਰਵਾਈ ਵੀ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ