Fazilka News: ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।
ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਾਲ 2025 ਦੌਰਾਨ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਕਿਸਾਨ ਆਮ ਤੌਰ 'ਤੇ ਕੰਬਾਈਨ ਹਾਰਵੈਸਟਰਾਂ ਨਾਲ ਝੋਨੇ ਦੀ ਫ਼ਸਲ ਦੀ ਕਟਾਈ ਕਰਦੇ ਹਨ। ਝੋਨੇ ਦੀ ਕਟਾਈ ਲਈ ਕੰਬਾਈਨ ਹਾਰਵੈਸਟਰ ਦਿਨ-ਰਾਤ ਚਲਾਏ ਜਾਂਦੇ ਹਨ।
ਕੰਬਾਈਨ ਹਾਰਵੈਸਟਰ ਰਾਤ ਨੂੰ ਫ਼ਸਲ ਨੂੰ ਉਦੋਂ ਵੀ ਕੱਟ ਦਿੰਦੇ ਹਨ ਜਦੋਂ ਇਹ ਚੰਗੀ ਤਰ੍ਹਾਂ ਸੁੱਕੀ ਨਾ ਹੋਵੇ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ, ਕੰਬਾਈਨ ਸੜਕ ਰਾਹੀਂ ਖੇਤਾਂ ਵਿੱਚ ਜਾਂਦੀ ਹੈ, ਜਿਸ ਨਾਲ ਆਮ ਤੌਰ 'ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਰਹਿੰਦਾ ਹੈ। ਕਈ ਵਾਰ ਰਾਤ ਦੇ ਹਨੇਰੇ ਕਾਰਨ ਕੰਬਾਈਨ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਜਾਂਦੀ ਹੈ ਅਤੇ ਸ਼ਾਰਟ ਸਰਕਟ ਕਾਰਨ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਸਤੰਬਰ 2025