ਫ਼ਾਜ਼ਿਲਕਾ: ਫ਼ਾਜ਼ਿਲਕਾ ਦੀ ਥਾਣਾ ਸਿਟੀ ਪੁਲਿਸ ਨੇ ਫਾਜ਼ਿਲਕਾ ਨਿਵਾਸੀ ਦੇ ਬਿਆਨਾਂ 'ਤੇ ਮੋਹਾਲੀ ਦੇ ਰਹਿਣ ਵਾਲੇ ਇੱਕ ਵਿਅਕਤੀ 'ਤੇ 21 ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ਵਿੱਚ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਿਟੀ ਥਾਣਾ ਦੇ ਐਸਐਚਓ ਰਮੇਸ਼ ਕੁਮਾਰ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਪਰਚਾ ਦਰਜ ਹੋਇਆ ਹੈ।



ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਉਕਤ ਵਿਅਕਤੀ ਤੋਂ ਇਨ੍ਹਾਂ ਵੱਲੋਂ ਆਪਣੀਆਂ ਤੇ ਆਪਣੇ ਰਿਸ਼ਤੇਦਾਰਾਂ ਦੀਆਂ ਟਿਕਟਾਂ ਕਰਵਾਈਆਂ ਗਈਆਂ ਸਨ, ਜਿਸ ਲਈ 21 ਲੱਖ ਰੁਪਏ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੈਸੇ ਤਾਂ ਲੈ ਲਏ ਗਏ ਪਰ ਟਿਕਟਾਂ ਨਹੀਂ ਦਿੱਤੀਆਂ ਗਈਆਂ। ਉਕਤ ਵਿਅਕਤੀ ਨੇ ਇਨ੍ਹਾਂ ਦੇ ਨਾਲ 21 ਲੱਖ ਦੀ ਠੱਗੀ ਮਾਰੀ ਹੈ, ਜਿਸ 'ਤੇ ਉਕਤ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ।


 ਇਹ ਵੀ ਪੜ੍ਹੋ : ਬੰਬੀਹਾ ਗਰੁੱਪ ਨੇ ਕਬੱਡੀ ਖਿਡਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ, ਕਿਹਾ, ਕੋਈ ਵੀ ਖਿਡਾਰੀ ਜੱਗੂ ਭਗਵਾਨਪੁਰੀਆ ਗਰੁੱਪ ਦੇ ਕਹਿਣ 'ਤੇ ਨਾ ਖੇਡੇ


ਇਸ ਦੇ ਇਲਾਵਾ ਫਿਰੋਜ਼ਪੁਰ 'ਚ ਇਕ ਵਿਅਕਤੀ ਨੂੰ ਫਿਲਮ ਵਿਚ ਕੰਮ ਕਰਵਾਉਣ ਦਾ ਲਾਰਾ ਲਗਾ ਕੇ ਉਸ ਕੋਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦੇ ਸ਼ਿਕਾਰ ਵਿਅਕਤੀ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਤਿੰਨ ਦੋਸ਼ੀਆਂ ਦੇ ਖ਼ਿਲਾਫ ਪਰਚਾ ਦਰਜ ਕਰ ਲਿਆ ਹੈ। 


 

ਦਰਅਸਲ 'ਚ ਤਰਸੇਮ ਸਿੰਘ ਪਿੰਡ ਚੱਕ ਕੰਧੇਸ਼ਾਹ ਨੇ ਅਕਤੂਬਰ 2021 ਵਿਚ ਜ਼ਿਲ੍ਹਾ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਫਿਲਮਾਂ ਵਿਚ ਕੰਮ ਕਰਨਾ ਚਾਹੁੰਦਾ ਸੀ ,ਜਿਸ ਲਈ ਉਸ ਨੇ ਪ੍ਰਿਤਪਾਲ ਸਿੰਘ ਹਨੀ ਵਾਸੀ ਪੰਚਕੂਲਾ, ਨਰਿੰਦਰ ਸਿੰਘ ਇੰਦਰ ਅਤੇ ਕਰਨ ਸਿੰਘ ਵਾਸੀ ਮੁਹਾਲੀ ਦੇ ਨਾਲ ਸੰਪਰਕ ਕੀਤਾ ਸੀ। 

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।