Fazilka news: ਫਾਜ਼ਿਲਕਾ ਵਿੱਚ ਕੁੜੀਆਂ ਦੇ ਸਕੂਲ ਦੇ ਬਾਹਰ ਅਕਸਰ ਹੀ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੁਣ ਸਿਟੀ ਪੁਲਿਸ ਨੇ ਐਕਸ਼ਨ ਲਿਆ ਹੈ।
ਦੱਸ ਦਈਏ ਕਿ ਮੁੰਡਿਆਂ ਵਲੋਂ ਕੁੜੀਆਂ ਨਾਲ ਹੁਲੜਬਾਜ਼ੀ ਦੀਆਂ ਸ਼ਿਕਾਇਤਾਂ ਤੋਂ ਬਾਅਦ ਐਸਐਚਓ ਕੁੜੀਆਂ ਦੇ ਸਕੂਲ ਦੇ ਬਾਹਰ ਪਹੁੰਚੇ। ਉਨ੍ਹਾਂ ਨੇ ਸਕੂਲ ਦੇ ਬਾਹਰ ਪਹੁੰਚ ਕੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab News: ਕੇਂਦਰ ਦਾ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ, ਹੁਣ ਸਿਹਤ ਫੰਡ ਰੋਕਣ ਦੀ ਚਿਤਾਵਨੀ
ਜਾਣਕਾਰੀ ਮੁਤਾਬਕ ਐਸਐਚਓ ਮੋਟਰਸਾਈਕਲ ਨੇ ਚਾਲਕਾਂ ਨੂੰ ਰੋਕਿਆ ਤੇ ਉਨ੍ਹਾਂ ਦੇ ਕਾਗਜ਼ ਪੱਤਰ ਚੈਕ ਕੀਤੇ ਤੇ ਉੱਥੇ ਦੁਕਾਨ ਤੇ ਬੈਠੇ ਨੌਜਵਾਨਾਂ ਨੂੰ ਚੇਤਾਵਨੀ ਦੇ ਰਹੇ ਹਨ, ਕਿ ਦੁਕਾਨ ਤੇ ਬੰਦਿਆਂ ਵਾਂਗ ਬੈਠ ਜਾਓ, ਨਹੀਂ ਤਾਂ ਬੰਦਾ ਬਣਾ ਦਊਂਗਾ।
ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਪੁਲਿਸ ਵਲੋਂ ਦਿੱਤੀ ਚੇਤਾਵਨੀ ਤੋਂ ਬਾਅਦ ਵੀ ਨੌਜਵਾਨ ਹੁੱਲੜਬਾਜ਼ੀ ਕਰਨ ਤੋਂ ਬਾਜ਼ ਆਉਂਦੇ ਹਨ ਜਾਂ ਨਹੀਂ। ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਹਾਦਸੇ ਵਾਲੀ ਥਾਂ 'ਤੇ ਮਨਾਈ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ , ਫੁੱਲਾਂ ਦੇ ਹਾਰ ਪਾ ਕੇ ਭੇਟ ਕੀਤੀ ਸ਼ਰਧਾਂਜਲੀ