Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ
Fazilka Schools Bomb Threat : ਫਾਜ਼ਿਲਕਾ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਛੁੱਟੀ ਕ

Fazilka Schools Bomb Threat : ਫਾਜ਼ਿਲਕਾ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਸਕੂਲ ਖਾਲੀ ਕਰਵਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਲੈ ਜਾਣ ਲਈ ਕਿਹਾ ਗਿਆ।
ਪੁਲਿਸ ਵੱਲੋਂ ਸਾਰੇ ਪ੍ਰਭਾਵਿਤ ਸਕੂਲਾਂ ਵਿੱਚ ਸੁਰੱਖਿਆ ਜਾਂਚ (Search Operation) ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਾਈਬਰ ਸੈੱਲ ਦੀ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ।
ਫਾਜ਼ਿਲਕਾ ਦੇ ਆਤਮਵੱਲਭ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੰਗੀਤਾ ਨੇ ਦੱਸਿਆ ਕਿ ਸਕੂਲ ਨੂੰ ਬੰਬ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ ਸੀ। ਉਨ੍ਹਾਂ ਮੁਤਾਬਕ ਕਰੀਬ 11:12 ਵਜੇ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ।
ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿੱਚ ਆਤਮਵੱਲਭ ਪਬਲਿਕ ਸਕੂਲ ਤੋਂ ਇਲਾਵਾ ਸੈਕਰਡ ਹਾਰਟ ਕਾਨਵੈਂਟ ਸਕੂਲ, ਹੋਲੀ ਹਾਰਟ ਸਕੂਲ, ਸਰਵ ਹਿਤਕਾਰੀ ਸਕੂਲ ਅਤੇ ਕੌਮਫੀ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ।
ਫਾਜ਼ਿਲਕਾ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਐਂਟੀ-ਸੈਬੋਟਾਜ਼ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਸਕੂਲਾਂ ਨੂੰ ਖਾਲੀ ਕਰਵਾ ਕੇ ਸੁਰੱਖਿਆ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ


















