ਪੜਚੋਲ ਕਰੋ

ਅਵਾਰਾ ਪਸ਼ੂ ਕਰਕੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਅਬੁਨ ਵਿੱਚ ਭਿਆਨਕ ਸੜਕ ਹਾਦਸਾ ਹੋਇਆ। ਮਲੋਟ ਤੋਂ ਫਾਜ਼ਿਲਕਾ ਆ ਰਹੀ ਵਰਨਾ ਕਾਰ ਦੇ ਅੱਗੇ ਅਚਾਨਕ ਅਵਾਰਾ ਪਸ਼ੂ ਆ ਜਾਣ ਕਰਕੇ ਕਾਰ ਚਾਲਕ ਕੋਲੋ ਸੰਤੁਲਨ ਵਿਗੜ ਗਿਆ। ਵੇਖਦੇ ਹੀ ਵੇਖਦੇ ਕਾਰ ਪਹਿਲਾਂ ਦਰਖ਼ਤ ਨਾਲ ਜਾ ਟਕਰਾਈ ਅਤੇ ਬਾਅਦ ਵਿੱਚ ਪਲਟ ਗਈ। ਇਸ ਘਟਨਾ ਦੌਰਾਨ ਕਾਰ ਵਿੱਚ ਸਵਾਰ 3 ਜਣਿਆਂ ਵਿੱਚੋਂ 2 ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਲੜਕਾ ਤੇ ਲੜਕੀ ਸ਼ਾਮਲ ਹਨ। ਤੀਜਾ ਕਾਰ ਸਵਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਿਸ ਨੂੰ ਗੰਗਾਨਗਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਨੌਜਵਾਨ ਲੜਕੇ ਅਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਹ ਤਿੰਨੇ ਜਣੇ ਮਲੋਟ ਤੋਂ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਫਾਜ਼ਿਲਕਾ ਆ ਰਹੇ ਸਨ। ਫਾਜਿਲਕਾ ਦੇ ਨਜਦੀਕੀ ਪਿੰਡ ਅਬੁਨ ਵਿੱਚ ਅਚਾਨਕ ਅਵਾਰਾ ਪਸ਼ੂ ਗੱਡੀ ਦੇ ਅੱਗੇ ਆ ਗਿਆ ਜਿਸ ਨੂੰ ਬਚਾਉਂਦੇ-ਬਚਾਉਂਦੇ ਕਾਰ ਦਾ ਸੰਤੁਲਨ ਵਿਗੜਿਆ ਅਤੇ ਕਾਰ ਦਰਖ਼ਤ ਨਾਲ ਟਕਰਾ ਕੇ ਪਲਟ ਗਈ। ਕਾਰ ਵਿੱਚ ਸਵਾਰ ਕਰਮਜੀਤ ਸਿੰਘ ਅਤੇ ਉਸ ਦੇ ਸਾਲੇ ਜਗਮੀਤ ਦੀ ਪਤਨੀ ਅਨੂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਕਰਮਜੀਤ ਦੇ ਸਾਲੇ ਜਗਮੀਤ ਨੂੰ ਗੰਭੀਰ ਸੱਟਾਂ ਲੱਗੀਆਂ। ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਕਰਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕੁਦਰਤੀ ਤੌਰ ਉੱਤੇ ਹੋਏ ਹਾਦਸੇ ਦੇ ਕਾਰਨ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget