Fazilka News : ਫਾਜ਼ਿਲਕਾ ( Fazilka ) ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਨਾਨਕੇ ਜਾ ਰਹੇ ਹੈਰੋਇਨ ਸਮੱਗਲਰ ( Heroin smuggler ) ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਹੈਰੋਇਨ ਮੰਗਵਾਉਣ ਵਾਲਾ ਇਹ ਮੁੱਖ ਸਰਗਨਾ ਅਮਰੀਕ ਸਿੰਘ (Amrik Singh ) ਪਿਛਲੇ ਸਵਾ ਸਾਲ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ ,ਜਿਸ ਨੂੰ ਹੁਣ ਪੁਲਸ ਨੇ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਪੁਲਿਸ ਅਧਿਕਾਰੀ ASI ਹਰਦਿਆਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17-12-2021 ਨੂੰ ਮੁਕੱਦਮਾ ਨੰਬਰ 9 ਦਰਜ ਕੀਤਾ ਗਿਆ ਸੀ ,ਜਿਸ ਵਿਚ 13 ਕਿਲੋ 740 ਗ੍ਰਾਮ ਹੈਰੋਇਨ ਤੇ 5 ਆਰੋਪੀ ਸ਼ਾਮਲ ਸਨ , ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ,ਜਦਕਿ ਇਸ ਗਿਰੋਹ ਦਾ ਮੁੱਖ ਸਰਗਨਾ ਅਮਰੀਕ ਸਿੰਘ ਪਿਛਲੇ ਸਵਾ ਸਾਲ ਤੋਂ ਫਰਾਰ ਹੋ ਗਿਆ ਸੀ।
ਪੁਲਿਸ ਦੇ ਮੁਤਾਬਿਕ ਆਰੋਪੀਆਂ ਨੇ 40 ਪੈਕਟ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ, ਜਿਸ ਵਿਚੋਂ 26 ਪੈਕਟ ਬੀਐਸਐਫ ਨੇ ਬਰਾਮਦ ਕੀਤੇ ਸਨ ਤੇ 13 ਕਿਲੋ 740 ਗ੍ਰਾਮ ਉਨ੍ਹਾਂ ਵੱਲੋਂ ਬਰਾਮਦ ਕੀਤੀ ਗਈ ਸੀ। ਜਿਸ ਵਿੱਚ ਹੁਣ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮੁੱਢਲੀ ਪੁੱਛਗਿੱਛ ਦੇ ਲਈ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲਾ ਮੁੱਖ ਸਰਗਨਾ ਅਮਰੀਕ ਸਿੰਘ ਪਿਛਲੇ ਸਵਾ ਸਾਲ ਤੋਂ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸੀ, ਜਿਸ ਨੂੰ ਪੁਲਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਪੁਲਿਸ ਅਧਿਕਾਰੀ ASI ਹਰਦਿਆਲ ਸਿੰਘ ਨੇ ਜਾਣਕਾਰੀ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।