ਅੰਮ੍ਰਿਤਸਰ: ਇੱਥੇ ਵਿਕਰਮਜੀਤ ਨਾਂ ਦੇ ਨੌਜਵਾਨ ਨੇ ਇੱਕ ਨਿੱਜੀ ਹੋਟਲ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਇੱਕ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸਦੀ ਮੌਤ ਦਾ ਕਾਰਨ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਦੱਸਿਆ ਗਿਆ, ਜੋ ਉਸ ਨੂੰ ਪੈਸਿਆਂ ਲਈ ਬਲੈਕਮੇਲ ਕਰ ਰਹੀ ਸੀ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹੋਟਲ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦਾ ਨਾਂ ਵਿਕਰਮਜੀਤ ਸਿੰਘ ਹੈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ 'ਚ ਆਪਣੀ ਮੌਤ ਦਾ ਕਾਰਨ ਇੱਕ ਮਹਿਲਾ ਔਰਤ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਦੱਸਿਆ। ਜੋ ਮ੍ਰਿਤਕ ਨਾਲ ਰਿਸ਼ਤੇ ਸੀ ਅਤੇ ਪੈਸੇ ਲਈ ਲਗਾਤਾਰ ਦਬਾਅ ਬਣਾ ਰਹੀ ਸੀ।

ਮ੍ਰਿਤਕ ਨੇ ਸੁਸਾਈਡ ਨੋਟ 'ਚ ਲਿਖਿਆ ਕਿ ਹੁਣ ਤੱਕ ਮਹਿਲਾ ਸਬ-ਇੰਸਪੈਕਟਰ ਉਸ ਤੋਂ 18 ਲੱਖ ਰੁਪਏ ਲੈ ਚੁੱਕੀ ਹੈ ਅਤੇ ਉਹ ਅਜੇ ਵੀ ਉਸ ਨੂੰ ਬਲੈਕਮੇਲ ਕਰ ਰਹੀ ਹੈ। ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਪਰਿਵਾਰ ਮੁਤਾਬਕ ਸੰਦੀਪ ਕੌਰ ਉਸ ਦੇ ਪਿੰਡ ਨਾਲ ਸਬੰਧਿਤ ਹੈ, ਜੋ ਸਿਰਫ ਦੋ ਸਾਲ ਪਹਿਲਾਂ ਸਬ-ਇੰਸਪੈਕਟਰ ਬਣੀ ਸੀ, ਉਹ ਮ੍ਰਿਤਕ ਨੂੰ ਬਲੈਕਮੇਲ ਕਰ ਰਹੀ ਸੀ।

ਮਾਮਲੇ 'ਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ 'ਚ ਬਜ਼ੁਰਗ ਜੋੜੇ ਵਲੋਂ ਖ਼ੁਦਕੁਸ਼ੀ, ਧੀ ਦੇ ਕਲਤ 'ਚ ਇਨਸਾਫ ਨਾ ਮਿਲਣ 'ਤੇ ਸੀ ਉਦਾਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904