Punjab Police Officer Transfer : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ 'ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਵੱਲੋਂ ਇੱਕ ਲੜਕੀ ਨਾਲ ਕੁੱਟਮਾਰ ਕਰਨ ਦੀ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਨੇ ਸਬੰਧਤ ਮਹਿਲਾ ਪੁਲਿਸ ਮੁਲਾਜ਼ਮ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦਰਅਸਲ 'ਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿਧਾਨ ਸਭਾ ਹਲਕੇ 'ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਲੜਕੀ ਨੂੰ ਥੱਪੜ ਮਾਰ ਰਹੀ ਹੈ ਅਤੇ ਕਹਿ ਰਹੀ ਕਿ ਆਪਣਾ ਫ਼ੋਨ ਦਿਓ ਅਤੇ ਮਾਪਿਆਂ ਨਾਲ ਗੱਲ ਕਰਾਓ। ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।
ਦੱਸ ਦੇਈਏ ਕਿ ਇਹ ਲੜਕੀ ਪਾਰਕ ਵਿੱਚ ਬੈਠੀ ਸੀ ਅਤੇ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇੱਥੇ ਲੜਕਿਆਂ ਨਾਲ ਬੈਠੇ ਫੜਿਆ ਸੀ। ਉਸ ਤੋਂ ਬਾਅਦ ਇਹ ਸਭ ਡਰਾਮਾ ਸ਼ੁਰੂ ਹੋ ਗਿਆ। ਮਹਿਲਾ ਪੁਲਿਸ ਕਾਂਸਟੇਬਲ ਵੱਲੋਂ ਲੜਕੀਆਂ ਨੂੰ ਥੱਪੜ ਮਾਰਨ ਦੀ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਨੇ ਉਨ੍ਹਾਂ ਦਾ ਤਬਾਦਲਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਨੇ ਕਾਰਵਾਈ ਕਰਦੇ ਹੋਏ ਡੀਜੀਪੀ ਗੋਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਅਜਿਹੀ ਬੇਰਹਿਮੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡੀਜੀਪੀ ਗੋਰਵ ਯਾਦਵ ਨੇ ਉਨ੍ਹਾਂ ਦਾ ਤਬਾਦਲਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਪੁਲਿਸ ਫੋਰਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦੇਈਏ ਕਿ ਇਹ ਲੜਕੀ ਪਾਰਕ ਵਿੱਚ ਬੈਠੀ ਸੀ ਅਤੇ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇੱਥੇ ਲੜਕਿਆਂ ਨਾਲ ਬੈਠੇ ਫੜਿਆ ਸੀ। ਉਸ ਤੋਂ ਬਾਅਦ ਇਹ ਸਭ ਡਰਾਮਾ ਸ਼ੁਰੂ ਹੋ ਗਿਆ। ਮਹਿਲਾ ਪੁਲਿਸ ਕਾਂਸਟੇਬਲ ਵੱਲੋਂ ਲੜਕੀਆਂ ਨੂੰ ਥੱਪੜ ਮਾਰਨ ਦੀ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਨੇ ਉਨ੍ਹਾਂ ਦਾ ਤਬਾਦਲਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।