ਪੜਚੋਲ ਕਰੋ

ਪੰਚਾਇਤੀ ਫੰਡਾਂ 'ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ 'ਚ ਮਹਿਲਾ ਸਰਪੰਚ ਹਰਜੀਤ ਕੌਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ  ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚ ਵੱਖ-ਵੱਖ ਦੋਸ਼ੀਆਂ ਵੱਲੋਂ ਕੀਤੇ ਘਪਲੇ ਦੀ ਜਾਂਚ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਐਫਆਈਆਰ ਨੰਬਰ 12 ਮਿਤੀ 26.05.2022 ਦਰਜ ਕੀਤੀ ਹੋਈ ਹੈ ਜਿਸ ਦੀ ਗਹਿਨ ਪੜਤਾਲ ਜਾਰੀ ਹੈ।

ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪੁੱਡਾ ਅਥਾਰਟੀ ਨੇ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕਾਰੀਡੋਰ ਦੀ ਉਸਾਰੀ ਲਈ 5 ਵੱਖ-ਵੱਖ ਪਿੰਡਾਂ ਦੀ 1104 ਏਕੜ ਸ਼ਾਮਲਾਤ ਜ਼ਮੀਨ ਐਕੁਆਇਰ ਕੀਤੀ ਸੀ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਪੱਬਰਾ, ਤਖਤੂ ਮਾਜਰਾ, ਸੇਹਰਾ, ਸੇਹਰੀ ਅਤੇ ਆਕੜੀ ਨੂੰ ਕੁੱਲ 285 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੁੱਲ ਰਾਸ਼ੀ ਵਿੱਚੋਂ ਗ੍ਰਾਮ ਪੰਚਾਇਤ ਆਕੜੀ ਨੂੰ ਐਕੁਆਇਰ ਕੀਤੀ ਗਈ 183 ਏਕੜ 12 ਮਰਲੇ ਜ਼ਮੀਨ ਬਦਲੇ ਕਰੀਬ 51 ਕਰੋੜ ਰੁਪਏ ਮਿਲੇ ਸਨ।

ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਰਪੰਚ ਹਰਜੀਤ ਕੌਰ ਨੇ ਉਪਰੋਕਤ ਫੰਡਾਂ ਦੀ ਵਰਤੋਂ ਕਰਕੇ ਪਿੰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਪਰ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਨ੍ਹਾਂ ਕੰਮਾਂ ਦੀ ਫਿਜ਼ੀਕਲ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ ਹਰਜੀਤ ਕੌਰ ਵੱਲੋਂ ਪਿੰਡ ਦੇ ਛੱਪੜ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟ, ਪੰਚਾਇਤ ਘਰ ਅਤੇ ਨਾਲੇ ਦੇ ਪਟੜੀ ਦੀ ਫਰਜ਼ੀ ਉਸਾਰੀ ਦੇ ਨਾਂਅ ਹੇਠ ਗ੍ਰਾਮ ਪੰਚਾਇਤ ਦੇ ਜਾਅਲੀ ਮਤੇ ਪਾਸ ਕਰਕੇ ਫੰਡਾਂ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੰਮਾਂ ਨੂੰ ਸਹੀ ਸਾਬਤ ਕਰਨ ਲਈ ਉਸਨੇ ਵੱਖ-ਵੱਖ ਫਰਮਾਂ ਨੂੰ ਇਨ੍ਹਾਂ ਕੰਮਾਂ ਲਈ ਚੈੱਕਾਂ ਰਾਹੀਂ ਭੁਗਤਾਨ ਕੀਤਾ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਵਿਜੀਲੈਂਸ ਜਾਂਚ ਤੋਂ ਇਲਾਵਾ ਪੰਚਾਇਤ ਫੰਡਾਂ ਦੀ ਵਰਤੋਂ ਨਾਲ ਇਸ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਇੱਕ ਹੋਰ ਵਿਭਾਗੀ ਜਾਂਚ ਵਧੀਕ ਮੁੱਖ ਸਕੱਤਰ-ਕਮ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਐਸ.ਏ.ਐਸ.ਨਗਰ ਵੱਲੋਂ ਮੁਕੰਮਲ ਕੀਤੀ ਗਈ ਹੈ। ਵਿਭਾਗੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪਿੰਡ ਆਕੜੀ ਵਿੱਚ ਸਰਪੰਚ ਹਰਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਵਿੱਚ 12.24 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget