ਫਿਰੋਜ਼ਪੁਰ: ਇੱਥੋਂ ਦੇ ਸੀਨੀਅਰ ਪੱਤਰਕਾਰ ਤੇ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਕੈਸ਼ੀਅਰ ਰਤਨ ਲਾਲ ਦਾ ਅੱਜ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਰੀਬ 15 ਦਿਨ ਤੋਂ ਬਿਮਾਰ ਚੱਲ ਰਹੇ ਸਨ। ਜਿੰਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਅੱਜ ਉਨ੍ਹਾਂ ਦਮ ਤੋੜ ਦਿੱਤਾ।


ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਸੂਬੇ 'ਚ ਆਏ ਦਿਨ ਜਿੱਥੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਮੌਤਾਂ 'ਚ ਵੀ ਦਿਨ ਬ ਦਿਨ ਇਜ਼ਾਫਾ ਹੋ ਰਿਹਾ ਹੈ। ਇਕ ਦਿਨ ਪਹਿਲਾਂ ਸੋਮਵਾਰ ਸੂਬੇ 'ਚ 189 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਜਾਨ ਚਲੇ ਗਈ ਜਦਕਿ 8,585 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904