Ferozepur News : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਲਗਾਤਾਰ ਜੇਲ੍ਹ ਅੰਦਰੋਂ ਲੜਾਈ ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਹੁਣ ਤੱਕ ਦੀ ਸਭ ਤੋਂ ਵੱਡੀ ਮੋਬਾਈਲ ਰਿਕਵਰੀ ਸਾਹਮਣੇ ਆਈ ਹੈ। ਇਸ ਦੌਰਾਨ 19 ਮੋਬਾਈਲ ਫ਼ੋਨ , ਸਿਰਗਟਾਂ ਦੀਆਂ ਡੱਬੀਆਂ , 34 ਪੁੜੀਆਂ ਜ਼ਰਦਾ , ਡਾਟਾ ਕੇਬਲ ,4 ਹੈੱਡਫ਼ੋਨ ਇੱਕ ਮੋਬਾਈਲ ਚਾਰਜਰ ਜ਼ਬਤ ਕੀਤਾ ਹੈ।
  

 

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਲਗਾਤਾਰ ਬਰਾਮਦ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਸੈਂਟਰਲ ਜੇਲ੍ਹ 'ਚ ਬਾਹਰੋਂ ਸੁੱਟੇ ਗਏ 9 ਪੈਕੇਟ ਖੋਲਣ 'ਤੇ 19 ਮੋਬਾਇਲ ਫੋਨ,  ਸਿਰਗਟਾਂ ਦੀਆਂ ਡੱਬੀਆਂ , 34 ਪੁੜੀਆਂ ਜ਼ਰਦਾ, 4 ਡਾਟਾ ਕੇਬਲ, 4 ਹੈੱਡ ਫੋਨ ਅਤੇ ਇਕ ਮੋਬਾਇਲ ਚਾਰਜਰ ਬਰਾਮਦ ਕਰ ਲਿਆ ਹੈ। ਥਾਣਾ ਸਿਟੀ 'ਚ ਹਵਾਲਾਤੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ। 

 


 

ਇਸ ਤੋਂ ਪਹਿਲਾਂ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ ਬਾਹਰੋਂ ਥਰੋ ਕੀਤੇ ਪੈਕੇਟ ਵਿਚੋਂ ਇਕ ਇਲੈਕਟ੍ਰਿਕ ਹੁੱਕਾ, 12 ਗ੍ਰਾਮ ਗਾਂਜੇ ਵਰਗੀ ਵਸਤੂ, 12 ਡੱਬੀਆਂ ਸਿਗਰਟ, 2 ਪੂੜੀਆਂ ਜਰਦਾ, 1 ਡਾਟਾ ਕੇਬਲ, ਅਤੇ 2 ਮੋਬਾਇਲ ਫੋਨ ਬਰਾਮਦ ਹੋਏ ਸਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

 


 

ਦੱਸ ਦੇਈਏ ਕਿ ਇਸ ਤੋਂ 2 ਦਿਨ ਪਹਿਲਾਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਮਹਿਲਾ ਕੈਦੀ ਅਤੇ ਹਵਾਲਾਤੀ ਵਿਚਕਾਰ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹਵਾਲਾਤੀ ਪਾਲੋ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਪਿਛਲੇ ਕਰੀਬ ਡੇਢ ਸਾਲ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਵੱਲੋਂ ਜੇਲ੍ਹ ਅੰਦਰ ਚੱਲ ਰਹੇ ਨਸ਼ੇ ਦੇ ਵਪਾਰ ਨੂੰ ਲੈਕੇ ਆਵਾਜ਼ ਉਠਾਈ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।