(Source: ECI/ABP News/ABP Majha)
Ferozepur News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਦੀ ਦਾਣਾ ਮੰਡੀ ਦਾ ਕੀਤਾ ਦੌਰਾ, ਈਡੀ ਵਾਲੇ ਸਵਾਲ ਨੂੰ ਲੈ ਕੇ ਆਖੀ ਇਹ ਗੱਲ
Cabinet Minister Lal Chand Kataruchak: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਜਿਨ੍ਹਾਂ ਨੇ ਅੱਜ ਫਿਰੋਜ਼ਪੁਰ ਸ਼ਹਿਰ ਦੀ ਦਾਨਾ ਮੰਡੀ ਦਾ ਦੌਰਾ ਕੀਤਾ।
Punjab News: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਜਿਨ੍ਹਾਂ ਵੱਲੋਂ ਅੱਜ ਫਿਰੋਜ਼ਪੁਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਮੰਡੀ ਦੇ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜ਼ਾਇਜਾ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਅਕਤੂਬਰ ਤੋਂ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਸੀ। ਵੱਡੀ ਗਿਣਤੀ ਦੇ ਵਿੱਚ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਜਿੱਥੇ ਉਨ੍ਹਾਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਦੱਸਿਆ ਗਿਆ ਕਿ 95 ਫੀਸਦੀ ਖਰੀਦ ਹੋ ਚੁੱਕੀ ਹੈ। ਨਾਲ ਹੀ ਬਣਦਾ ਪੈਸਾ ਵੀ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਪੈ ਚੁੱਕਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਾਰੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਅਤੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਵਾਅਦਾ ਹੈ ਕਿ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਦੇ ਵਿੱਚ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਪੂਰਾ ਸਮਾਜ ਨੂੰ ਮਿਲਕੇ ਨਾਲ ਚੱਲਣਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਈ ਚਾਹੀਦੀ ਹੈ।
ਜਦੋਂ ਪੱਤਰਕਾਰਾਂ ਵੱਲੋਂ ਈਡੀ ਵੱਲੋਂ ਕੇਜਰੀਵਾਲ ਨੂੰ ਜਾਂਚ ਦਾ ਨੋਟਿਸ ਮਿਲਣ ਅਤੇ ਮੁਹਾਲੀ ਦੇ ਵਿਧਾਇਕ 'ਤੇ ਈ.ਡੀ ਦੇ ਛਾਪੇਮਾਰੀ ਬਾਰੇ ਪੁੱਛਿਆ ਗਿਆ, ਤਾਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਪੰਜਾਬ ਦਾ ਬਹੁਤ ਸਾਰਾ ਪੈਸਾ ਕੇਂਦਰ ਸਰਕਾਰ ਵੱਲ ਖੜ੍ਹਿਆ ਹੋਇਆ ਹੈ। ਪਰ ਕੇਂਦਰ ਸਰਕਾਰ ਜੋ ਕਿ ਪੰਜਾਬ ਵੱਲ ਧਿਆਨ ਨਹੀਂ ਦੇ ਰਹੀ ਅਤੇ ਭਾਜਪਾ ਵਾਲੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।