Punjab News: ਫਿਰੋਜ਼ਪੁਰ ਤੋਂ ਬਹੁਤ ਹੀ ਦੁਖਦਾਈਕ ਖਬਰ ਨਿਕਲਕੇ ਸਾਹਮਣੇ ਆਈ ਹੈ। ਜਿੱਥੇ ਵਿਆਹ ਦੇ ਮਾਹੌਲ ਵਿੱਚ ਭੰਗ ਪੈ ਗਈ। ਮਿਲੀ ਜਾਣਕਾਰੀ ਅਨੁਸਾਰ ਕੁੜੀ ਦੀ ਵਿਦਾਈ ਸਮੇਂ ਅਣਸੁਖਾਵੀਂ ਘਟਨਾ ਵਾਪਰ ਗਈ। ਫਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਜਦੋਂ ਲੜਕੀ ਆਪਣੇ ਵਿਆਹ ਤੋਂ ਬਾਅਦ ਵਿਦਾਈ ਦੇਣ ਜਾ ਰਹੀ ਸੀ ਤਾਂ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਜੋ ਲਾੜੀ ਦੇ ਮੱਥੇ 'ਤੇ ਵੱਜ ਗਈ ਅਤੇ ਹਾਹਾਕਾਰ ਮੱਚ ਗਈ। ਇਸ ਦੌਰਾਨ ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ।
ਕਿਸੇ ਨੇ ਚਲਾਈ ਗੋਲੀ, ਲਾੜੀ ਦੇ ਮੱਥੇ 'ਤੇ ਵੱਜੀ ਗੋਲੀ
ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਇਹ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋਣ ਵਾਲੀ ਸੀ ਤਾਂ ਮੌਕੇ 'ਤੇ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਨੂੰ ਲੱਗ ਗਈ। ਦੁਲਹਣ ਦੇ ਰੂਪ ਵਿੱਚ ਤਿਆਰ ਲਾੜੀ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲੀ ਕਿਸ ਨੇ ਚਲਾਈ।
ਉਸ ਦਾ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ 'ਤੇ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਰਹੇ ਹਨ। ਜਿਸ ਕਰਕੇ ਹਰ ਕੋਈ ਲਾੜੀ ਦੀ ਸਿਹਤ ਦੇ ਲਈ ਦੁਆਵਾਂ ਕਰ ਰਹੇ ਹਨ। ਫਿਲਹਾਲ ਇਹ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੋਰ ਕੀ ਸਾਹਮਣੇ ਆਉਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।