ਫਿਰੋਜ਼ਪੁਰ: ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚ ਇੱਕ ਡਾਕਟਰ ਤੇ ਉਸਦੇ ਹੀ ਡਰਾਈਵਰ ਵੱਲੋਂ ਹਮਲਾ ਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਕਮਲ ਕਾਂਤ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਹੀ ਹਸਪਤਾਲ ਚਲਾ ਰਿਹਾ ਹੈ।
ਬੀਤੇ ਦਿਨ ਕੁੱਝ ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਇਲਾਜ ਕਰਾਉਣ ਲਈ ਆਏ ਅਤੇ ਉਨ੍ਹਾਂ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸਦੇ ਹੱਥ ਬੰਨ੍ਹ ਕੇ ਉਸ ਕੋਲੋਂ 5 ਤੋਂ 7 ਹਜ਼ਾਰ ਰੁਪਏ ਅਤੇ ਇੱਕ ਮੋਬਾਈਲ ਖੋਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਖੰਗਾਲੇ ਤਾਂ ਸੀਸੀਟੀਵੀ ਵਿੱਚ ਉਨ੍ਹਾਂ ਦਾ ਹੀ ਡਰਾਈਵਰ ਨਜਰ ਆਇਆ।
ਡਾਕਟਰ ਨੇ ਡਰਾਈਵਰ ਨੂੰ 15 ਦਿਨ ਪਹਿਲਾਂ ਉਨ੍ਹਾਂ ਨੇ ਨੌਕਰੀ ਤੋਂ ਹਟਾਇਆ ਸੀ। ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦਾ ਡਰਾਈਵਰ ਟੋਨੀ ਉਨ੍ਹਾਂ ਕੋਲ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ।ਉਸਨੇ ਧੋਖੇ ਨਾਲ ਸਾਇਨ ਕਰਾ ਕਈ ਵਾਰ ਉਸਦੇ ਖਾਤੇ ਵਿਚੋਂ ਪੈਸੇ ਕਢਵਾਏ ਸਨ। ਜਦ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਨ੍ਹਾਂ ਆਪਣੇ ਡਰਾਈਵਰ ਟੋਨੀ ਨੂੰ ਨੌਕਰੀ ਤੋਂ ਹਟਾ ਦਿੱਤਾ। ਇਸੇ ਰੰਜਿਸ਼ ਨੂੰ ਲੈ ਕੇ ਬੀਤੇ ਦਿਨ ਡਰਾਈਵਰ ਟੋਨੀ ਨੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਹਮਲਾ ਕਰ ਦਿੱਤਾ।ਪੀੜਤ ਡਾਕਟਰ ਵੱਲੋਂ ਇੰਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਸਰੇ ਪਾਸੇ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਉਣ 'ਤੇ ਪੁਲਿਸ ਨੇ ਡਾਕਟਰ ਕਮਲ ਕਾਂਤ ਦੇ ਬਿਆਨਾਂ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ 'ਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ